ਐੱਚਪੀਵੀ ਟੀਕਾਕਰਨ ਸਬੰਧੀ ਸਟਾਫ਼ ਨੂੰ ਦਿੱਤੀ ਟ੍ਰੇਨਿੰਗ
ਐਚਪੀਵੀ ਟੀਕਾਕਰਨ ਸਬੰਧੀ ਸਟਾਫ਼ ਦੀ ਟ੍ਰੇਨਿੰਗ ਕਰਵਾਈ
Publish Date: Wed, 21 Jan 2026 04:46 PM (IST)
Updated Date: Thu, 22 Jan 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਮੁੱਢਲਾ ਸਿਹਤ ਕੇਂਦਰ ਜਨਤਾ ਨਗਰ ਵਿਖੇ ਐੱਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸਬੰਧੀ ਸਮੂਹ ਏਐੱਨਐੱਮ ਤੇ ਆਸ਼ਾ ਵਰਕਰ ਸਟਾਫ਼ ਦੀ ਵਿਸ਼ੇਸ਼ ਟ੍ਰੇਨਿੰਗ ਕਰਵਾਈ। ਟ੍ਰੇਨਿੰਗ ਦਾ ਉਦੇਸ਼ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਐੱਚਪੀਵੀ ਵੈਕਸੀਨ ਦੀ ਮਹੱਤਤਾ, ਇਸ ਦੀ ਸੁਰੱਖਿਆ, ਲਾਭ ਤੇ ਟੀਕਾਕਰਨ ਦੀ ਸਹੀ ਪ੍ਰਕਿਰਿਆ ਬਾਰੇ ਵਿਸਥਾਰਪੂਰਕ ਜਾਣਕਾਰੀ ਦੇਣਾ ਸੀ। ਐੱਚਪੀਵੀ ਵੈਕਸੀਨ ਮੁਹਿੰਮ ਬਾਰੇ ਡਾ. ਤਪਿੰਦਰਜੋਤ ਨੇ ਕਿਹਾ ਕਿ ਸਰਵਾਈਕਲ ਕੈਂਸਰ ਔਰਤਾਂ ਵਿਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ। ਜਦਕਿ ਭਾਰਤ ਵਿਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ। ਭਾਵੇਂ ਇਹ ਕੈਂਸਰ ਟੀਕਾਕਰਣ ਰਾਹੀਂ ਰੋਕਿਆ ਜਾ ਸਕਦਾ ਹੈ ਪਰ ਫਿਰ ਵੀ ਇਹ ਭਾਰਤ ਵਿਚ ਔਰਤਾਂ ਦੀ ਮੌਤ ਦਾ ਇਕ ਵੱਡਾ ਕਾਰਨ ਬਣਿਆ ਹੋਇਆ ਹੈ। ਇਸ ਲਈ ਟੀਕਾਕਰਣ, ਸਕ੍ਰੀਨਿੰਗ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾ ਕੇ ਸਰਵਾਈਕਲ ਕੈਂਸਰ ਤੋਂ ਪ੍ਰਭਾਵਸ਼ਾਲੀ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਮੁਹਿੰਮ ਲੋਕ-ਹਿੱਤ ਵਿਚ ਇਕ ਮਹੱਤਵਪੂਰਨ ਕਦਮ ਹੈ, ਇਸ ਲਈ ਯੋਗ ਲਾਭਪਾਤਰੀਆਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।