ਡਾ. ਰਵੀ ਕਾਂਤ ਗੁਪਤਾ ਨੇ ਵਿਧਾਇਕਾ ਨਾਲ ਕੀਤਾ ਵਿਚਾਰ-ਵਟਾਂਦਰਾ
ਡਾ. ਰਵੀ ਕਾਂਤ ਗੁਪਤਾ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨਾਲ ਕੀਤੀ ਮੀਟਿੰਗ
Publish Date: Wed, 21 Jan 2026 06:35 PM (IST)
Updated Date: Thu, 22 Jan 2026 04:07 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਗੁਪਤਾ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨਾਲ ਮੀਟਿੰਗ ਕਰਕੇ ਜੱਚਾ-ਬੱਚਾ ਹਸਪਤਾਲ ਦੇ ਬਾਕੀ ਰਹਿ ਗਏ ਕੰਮ ਨੂੰ ਜਲਦ ਮੁਕੰਮਲ ਕਰਨ ਅਤੇ ਹਸਪਤਾਲ ਦਾ ਉਦਘਾਟਨ ਜਲਦ ਕਰਨ ਬਾਰੇ ਗੱਲ ਕੀਤੀ। ਮੀਟਿੰਗ ਦੌਰਾਨ ਪ੍ਰੋ. ਬਲਜਿੰਦਰ ਕੌਰ ਨੇ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਨਾਲ ਵੀ ਗੱਲ ਕੀਤੀ ਤੇ ਮਹਿਲਾ ਤੇ ਬਾਲ ਕਲਿਆਣ ਹਸਪਤਾਲ ਦੇ ਬਾਕੀ ਰਹਿ ਗਏ ਕੰਮ ਤੁਰੰਤ ਪੂਰੇ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਤਲਵੰਡੀ ਸਾਬੋ ਵਿਚ ਨਸ਼ਾ ਛੁਡਾਊ ਕੇਂਦਰ ਨੂੰ ਮੁੜ ਚਾਲੂ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਨੂੰ ਜਲਦ ਕਾਰਜਸ਼ੀਲ ਬਣਾਉਣ ਦਾ ਫੈਸਲਾ ਕੀਤਾ ਗਿਆ। ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਗੁਣਵੱਤਾਪੂਰਣ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਸਬੰਧੀ ਚੱਲ ਰਹੇ ਪ੍ਰੋਜੈਕਟਾਂ ’ਚ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।