ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਇਆ ਸੈਮੀਨਾਰ
ਬੇਅੰਤ ਨਗਰ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ
Publish Date: Wed, 21 Jan 2026 10:59 PM (IST)
Updated Date: Thu, 22 Jan 2026 04:13 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਉਸ ਸਮੇਂ ਭਰਮਾਂ ਹੁੰਗਾਰਾ ਮਿਲਿਆ ਜਦੋਂ ਬੇਅੰਤ ਨਗਰ ਦੀਆਂ ਔਰਤਾਂ ਨੇ ਇਸ ਦਾ ਮੋਰਚਾ ਸੰਭਾਲਣ ਦਾ ਪ੍ਰਣ ਲਿਆ। ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੀ ਅਗਵਾਈ ਹੇਠ ਇਕ ਸੈਮੀਨਾਰ ਦੌਰਾਨ ਮਹਿਲਾਵਾਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਵੱਲੋਂ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ਾ ਸਿਰਫ ਵਿਅਕਤੀ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਦੁਆਰਾ ਔਰਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ। ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸੀ ਸਿੰਗਲਾ ਨੇ ਦੱਸਿਆ ਕਿ ਨਸ਼ਾ ਮੁਕਤੀ ਲਈ ਸਰਕਾਰ ਵੱਲੋਂ ਵੱਖ-ਵੱਖ ਸੇਵਾਵਾਂ ਅਤੇ ਨਸ਼ਾ ਛੁਡਾਊ ਕੇਂਦਰ ਉਪਲਬਧ ਹਨ, ਜਿਨ੍ਹਾਂ ਦਾ ਲਾਭ ਲੈ ਕੇ ਨਸ਼ਿਆਂ ਤੋਂ ਮੁਕਤੀ ਸੰਭਵ ਹੈ। ਔਰਤਾਂ ਨੇ ਵੀ ਵਚਨ ਦਿੱਤਾ ਕਿ ਉਹ ਆਪਣੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੀਆਂ।