ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਚੈੱਕ ਵੰਡੇ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਚੈੱਕ ਵੰਡੇ
Publish Date: Thu, 22 Jan 2026 04:35 PM (IST)
Updated Date: Thu, 22 Jan 2026 04:36 PM (IST)

- ਪਿੰਡ ਮੰਡੀ ਖੁਰਦ ’ਚ ਜਲਦੀ ਲੱਗੇਗਾ ਵਿਸ਼ਾਲ ਮੈਡੀਕਲ ਕੈਂਪ : ਪ੍ਰੋ. ਬਰਾੜ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵੱਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਚੈੱਕ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਪ੍ਰੋ. ਜੇਐੱਸ ਬਰਾੜ ਨੇ ਦੱਸਿਆ ਕਿ ਬਠਿੰਡਾ ਵਿਚ ਟਰੱਸਟ ਵੱਲੋਂ ਸਰੀਰਕ ਤੌਰ ’ਤੇ ਅਪੰਗ, ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਅਤੇ ਵਿਧਵਾਵਾਂ ਸਮੇਤ ਲਗਭਗ 289 ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵੰਡੇ ਗਏ। ਇਸ ਸਬੰਧੀ ਦੱਸਿਆ ਕਿ ਜ਼ਿਲ੍ਹੇ ਵਿਚ 8 ਤੋਂ ਵੱਧ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ ਦਿਉਣ, ਤਲਵੰਡੀ ਸਾਬੋ, ਮੌੜ ਮੰਡੀ, ਚਾਉਕੇ, ਮੰਡੀ ਕਲਾਂ, ਮਹਿਰਾਜ, ਬਾਲਿਆਂਵਾਲਾ ਅਤੇ ਮੱਲਵਾਲਾ ਕੰਮ ਕਰ ਰਹੇ ਹਨ। ਇਨ੍ਹਾਂ ਲੈਬੋਰੇਟਰੀਆਂ ਵਿਚ ਸਾਰੇ ਟੈਸਟ ਮਾਰਕੀਟ ਰੇਟਾਂ ਤੋਂ 5ਵਾਂ ਤੋਂ 10ਵਾਂ ਹਿੱਸਾ ਰੇਟ ’ਤੇ ਹੁੰਦੇ ਹਨ। ਉਦਾਹਰਨ ਦੇ ਤੌਰ ’ਤੇ ਈਸੀਜੀ ਸਿਰਫ 20 ਰੁ. ਵਿਚ ਹੁੰਦੀ ਹੈ ਅਤੇ ਟਰੱਸਟ ਵੱਲੋਂ ਲਗਾਤਾਰ ਮੈਡੀਕਲ ਕੈਂਪਾ ਅਤੇ ਸਰਕਾਰੀ ਸਕੂਲਾਂ ਵਿਚ ਮੁਫ਼ਤ ਬਲੱਡ ਗਰੁੱਪ ਲਗਾਤਾਰ ਜਾਰੀ ਹਨ। ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿਚ ਜਿਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ, ਆਰਓ ਦਾਨ ਵਜੋਂ ਦਿੱਤੇ ਜਾ ਰਹੇ ਹਨ। ਲੋੜਵੰਦ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਫੀਸ ਵੀ ਟਰੱਸਟ ਵੱਲੋਂ ਭਰੀ ਜਾ ਰਹੀ ਹੈ। ਪ੍ਰੋ. ਬਰਾੜ ਨੇ ਦੱਸਿਆ ਕਿ ਜਲਦ ਹੀ ਪਿੰਡ ਮੰਡੀ ਖੁਰਦ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ। ਜਿਸ ਵਿਚ ਲੋੜਵੰਦ ਮਰੀਜ਼ਾਂ ਨੂੰ ਡਾਕਟਰੀ ਸਲਾਹ ਤੋਂ ਬਿਨਾਂ ਸਾਰੀਆਂ ਲੁੜੀਂਦਾ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਕੇ ਜਨਰਲ ਸੈਕਟਰੀ ਅਮਰਜੀਤ ਸਿੰਘ, ਕੈਸ਼ੀਅਰ ਬਲਦੇਵ ਸਿੰਘ, ਮੈਂਬਰ ਗੁਰਪਿਆਰ ਸਿੰਘ, ਸੁਰਜੀਤ ਸਿੰਘ ਸੇਵਾ ਮੁਕਤ ਚੀਫ ਮੈਨੇਜਰ, ਮੈਨੇਜਰ ਗੁਰਤੇਜ ਸਿੰਘ ਸਿੱਧੂ, ਬਲਵੀਰ ਸਿੰਘ, ਬਲਜੀਤ ਸਿੰਘ ਅਤੇ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।