ਵਿਦਿਆਰਥੀਆਂ ਨੂੰ ਚਾਈਨਾ ਡੋਰ ਖ਼ਿਲਾਫ਼ ਕੀਤਾ ਜਾਗਰੂਕ
ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਖ਼ਿਲਾਫ਼ ਜਾਗਰੂਕ ਕੀਤਾ
Publish Date: Thu, 22 Jan 2026 04:55 PM (IST)
Updated Date: Thu, 22 Jan 2026 04:57 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕੇਨਰਾ ਬੈਂਕ ਵੱਲੋਂ ਏਜੀਐੱਮ ਸ਼ਿਆਮ ਸੁੰਦਰ ਪ੍ਰਸਾਦ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਕਿ ਚਾਈਨਾ ਡੋਰ ਨਾ ਸਿਰਫ਼ ਮਨੁੱਖਾਂ ਲਈ ਜਾਨਲੇਵਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਲਈ ਵੀ ਬਹੁਤ ਹੀ ਘਾਤਕ ਸਾਬਤ ਹੁੰਦੀ ਹੈ। ਇਸ ਮੌਕੇ ਕੇਨਰਾ ਬੈਂਕ ਦੇ ਅਧਿਕਾਰੀਆਂ, ਬਠਿੰਡਾ ਵਿਕਾਸ ਮੰਚ ਦੇ ਪ੍ਰਧਾਨ ਰਾਕੇਸ਼ ਨਰੂਲਾ ਅਤੇ ਪ੍ਰਭੂ ਸ਼੍ਰੀ ਰਾਮਚੰਦਰ ਵੈੱਲਫੇਅਰ ਕਲੱਬ ਦੇ ਚੇਅਰਮੈਨ ਰਾਜੀਵ ਸ਼ਰਮਾ ‘ਰੈਂਬੋ’ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਚਾਈਨਾ ਡੋਰ ਦਾ ਇਸਤੇਮਾਲ ਕਾਨੂੰਨਨ ਜੁਰਮ ਹੈ ਅਤੇ ਇਸ ਕਾਰਨ ਕਈ ਗੰਭੀਰ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪ ਵੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਸਮਾਜ ਨੂੰ ਵੀ ਇਸ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ। ਸਕੂਲ ਪ੍ਰਿੰਸੀਪਲ ਤਸ਼ਵਿੰਦਰ ਮਾਨ ਨੇ ਕੇਨਰਾ ਬੈਂਕ ਦੀ ਇਸ ਸਰਾਹਣਾਯੋਗ ਪਹਿਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਣ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਡੀਐੱਮ ਮਿੱਠੂ ਰਾਮ, ਸੁਲਭ ਦੇ ਹੈੱਡ ਮਯੰਕ ਭਰਦਵਾਜ, ਬ੍ਰਾਂਚ ਪ੍ਰਬੰਧਕ ਅਨੀਸ਼ ਸਿੰਗਲਾ, ਬਲਜੀਤ ਸਿੰਘ, ਅਮਿਤ ਨਈਅਰ, ਅਮਿਤ ਕੁਮਾਰ ਆਦਿ ਹਾਜ਼ਰ ਸਨ।