ਕਰਨਵੀਰ ਕੌਰ ਨੇ ਨੈਸ਼ਨਲ ਖੇਡਾਂ ’ਚ ਪੰਜਾਬ ਦੀ ਕੀਤੀ ਨੁਮਾਇੰਦਗੀ
ਸੇਂਟ ਜ਼ੇਵੀਅਰਜ ਸਕੂਲ ਦੀ ਵਿਦਿਆਰਥਣ ਕਰਨਵੀਰ ਕੌਰ ਨੇ ਨੈਸ਼ਨਲ ਖੇਡਾਂ ਵਿਚ ਪੰਜਾਬ ਦੀ ਨੁਮਾਇੰਦਗੀ ਕੀਤੀ
Publish Date: Thu, 22 Jan 2026 05:13 PM (IST)
Updated Date: Thu, 22 Jan 2026 05:15 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ : ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਦੀ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਕਵਨਵੀਰ ਕੌਰ ਢਿੱਲੋਂ ਨੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ। ਇਹ ਨੈਸ਼ਨਲ ਖੇਡਾਂ ਮਹਾਰਾਸ਼ਟਰ ਦੇ ਸ਼ਹਿਰ ਸੰਭਾਜੀਨਗਰ ਵਿਖੇ ਸਕੂਲ ਗੇਮਜ਼ ਫੈੱਡਰੇਸ਼ਨ ਆਫ਼ ਇੰਡੀਆ ਵੱਲੋਂ ਕਰਵਾਈਆਂ ਗਈਆਂ। ਕਵਨਵੀਰ ਕੌਰ ਨੇ ਅੰਡਰ–14 ਗਰੁੱਪ ਵਿਚ ਤਲਵਾਰਬਾਜ਼ੀ ਖੇਡ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਆਪਣੀ ਕਾਬਲਿਯਤ ਦਾ ਲੋਹਾ ਮਨਵਾਇਆ। ਖੇਡਾਂ ਤੋਂ ਵਾਪਸੀ ਉਪਰੰਤ ਸਕੂਲ ਪ੍ਰਿੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਅਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਵੱਲੋਂ ਵਿਦਿਆਰਥਣ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਨੇ ਕਿਹਾ ਕਿ ਕਵਨਵੀਰ ਕੌਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਸਕੂਲ, ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਉਚਾਈਆਂ ਛੂਹਣ ਲਈ ਪ੍ਰੇਰਿਤ ਕਰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਕਿਹਾ ਕਿ ਛੋਟੀ ਉਮਰ ਵਿਚ ਨੈਸ਼ਨਲ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰਨਾ ਸਕੂਲ ਲਈ ਬੜੀ ਮਾਣ ਦੀ ਗੱਲ ਹੈ। ਇਸ ਸਫਲਤਾ ਲਈ ਸਕੂਲ ਮੈਨੇਜਮੈਂਟ ਵੱਲੋਂ ਕੋਆਰਡੀਨੇਟਰ ਪ੍ਰੇਮ ਲਤਾ, ਅੰਜੂ, ਪਰਮਿੰਦਰ ਸਿੰਘ, ਗੁਰਪਿੰਦਰ ਸਿੰਘ, ਅਮਨਦੀਪ ਕੌਰ ਅਤੇ ਜੋਤੀ ਨੂੰ ਵੀ ਵਧਾਈ ਦਿੱਤੀ ਗਈ।