ਹੈਰੋਇਨ ਤੇ 9 ਕਿੱਲੋ 300 ਗ੍ਰਾਮ ਭੁੱਕੀ ਸਣੇ 9 ਕਾਬੂ
30 ਗ੍ਰਾਮ ਹੈਰੋਇਨ ਅਤੇ 9 ਕਿਲੋ 300 ਗ੍ਰਾਮ ਭੁੱਕੀ ਸਮੇਤ 9 ਗ੍ਰਿਫਤਾਰ
Publish Date: Fri, 23 Jan 2026 04:50 PM (IST)
Updated Date: Sat, 24 Jan 2026 04:04 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 30 ਗ੍ਰਾਮ ਹੈਰੋਇਨ ਤੇ 9 ਕਿੱਲੋ 300 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਭਾਗੂ ਰੋਡ ’ਤੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਰਵੀ ਸਿੰਘ ਬਾਸੀ ਧੋਬੀਆਨਾ ਵਾਸੀ ਤੇ ਭਿੰਦਰ ਸਿੰਘ ਵਾਸੀ ਮਾਡਲ ਟਾਊਨ ਬਠਿੰਡਾ ਵਜੋਂ ਹੋਈ ਹੈ। ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਪਿੰਡ ਗੋਬਿੰਦਪੁਰਾ ਵਿੱਚ ਛਾਪੇਮਾਰੀ ਕਰਦਿਆਂ ਗਾਹਲਾ ਸਿੰਘ ਵਾਸੀ ਪਿੰਡ ਗੋਬਿੰਦਪੁਰਾ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਗੋਨਿਆਣਾ ਮੰਡੀ ’ਚ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਵਿੱਕੀ ਸਿੰਘ ਵਾਸੀ ਗੋਨਿਆਣਾ ਨੂੰ 8 ਕਿੱਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਪਿੰਡ ਮੰਡੀ ਕਲਾਂ ’ਚ ਛਾਪੇਮਾਰੀ ਕਰਦਿਆਂ ਜਗਤਾਰ ਸਿੰਘ ਵਾਸੀ ਪਿੰਡ ਸਿਧਾਣਾ ਤੇ ਬਲਵੀਰ ਸਿੰਘ ਵਾਸੀ ਮੰਡੀ ਕਲਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਜਸਪ੍ਰੀਤ ਸਿੰਘ ਤੇ ਜਗਤਾਰ ਸਿੰਘ ਵਾਸੀਆਨ ਪਿੰਡ ਤਲਵੰਡੀ ਸਾਬੋ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਕ ਹੋਰ ਮਾਮਲੇ ’ਚ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਚੱਕ ਅਤਰ ਸਿੰਘ ਵਾਲਾ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 282 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ’ ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਪਿੰਡ ਕਾਲਝਰਾਣੀ ਵਜੋਂ ਹੋਈ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਰਾਮਸਰਾ ’ਚ ਛਾਪੇਮਾਰੀ ਕਰਦਿਆਂ ਗੁਰਦੀਪ ਸਿੰਘ ਵਾਸੀ ਸੁਖਲੱਧੀ ਨੂੰ 1 ਕਿੱਲੋ 300 ਗ੍ਰਾਮ ਭੁੱਕੀ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।