ਦੋ ਘਰਾਂ ਵਿੱਚੋਂ ਗਹਿਣੇ ਤੇ ਨਕਦੀ ਚੋਰੀ, ਕੇਸ ਦਰਜ
ਦੋ ਘਰਾਂ ਵਿੱਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ
Publish Date: Fri, 23 Jan 2026 05:31 PM (IST)
Updated Date: Sat, 24 Jan 2026 04:07 AM (IST)
ਸੀਨੀਅਰ ਸਟਾਫ ਰਿਪੋਰਟ, ਪੰਜਾਬੀ ਜਾਗਰਣ, ਬਠਿੰਡਾ : ਅਣਪਛਾਤੇ ਚੋਰਾਂ ਨੇ ਇਕ ਹੀ ਰਾਤ ਵਿੱਚ ਦੋ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਅਣਪਛਾਤੇ ਚੋਰ ਮੌੜ ਮੰਡੀ ਦੇ ਦੋ ਘਰਾਂ ਵਿੱਚੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਰਮੇਸ਼ ਕੁਮਾਰ ਵਾਸੀ ਮੌੜ ਮੰਡੀ ਨੇ ਦੱਸਿਆ ਕਿ 21 ਜਨਵਰੀ ਨੂੰ ਨਾ ਮਲੂਮ ਵਿਅਕਤੀ ਉਸ ਦੇ ਘਰ ਦਾਖਲ ਹੋਏ ਤੇ ਘਰ ਵਿੱਚੋਂ ਸੋਨੇ ਚਾਂਦੀ ਦੇ ਗਹਿਣੇ ਤੇ 15000 ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰਾਂ ਨੇ ਉਸਦੇ ਦੇ ਗਵਾਂਢੀ ਸੇਵਾ ਰਾਮ ਦੇ ਘਰੋਂ ਵੀ ਸੋਨੇ ਚਾਂਦੀ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਨਗਦ ਚੋਰੀ ਕਰ ਲਏ। ਥਾਣਾ ਮੌੜ ਮੰਡੀ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ।