ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਪੋਸਟਰ ਰਿਲੀਜ਼
ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਪੋਸਟਰ ਰਿਲੀਜ਼
Publish Date: Fri, 23 Jan 2026 06:16 PM (IST)
Updated Date: Sat, 24 Jan 2026 04:10 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੀਸੀਪੀਐਨਡੀਟੀ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਬਠਿੰਡਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਪੋਸਟਰ ਅਤੇ ਬੇਟੀਆਂ ਲਈ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ। ਇਹ ਪੋਸਟਰ ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾਕਟਰ ਤਪਿੰਦਰਜੋਤ ਨੇ ਕਿਹਾ ਕਿ ਇਨ੍ਹਾਂ ਪੋਸਟਰਾਂ ਰਾਹੀਂ ਪਿੰਡ ਪੱਧਰ ‘ਤੇ ਆਮ ਲੋਕਾਂ ਨੂੰ ਪੀਸੀਪੀਐਨਡੀਟੀ ਐਕਟ ਬਾਰੇ ਜਾਗਰੂਕ ਕਰਨ ਤੇ ਧੀਆਂ ਦੇ ਹੱਕ ਵਿਚ ਸਕਾਰਾਤਮਕ ਸੋਚ ਪੈਦਾ ਕਰਨ ਦਾ ਉਦੇਸ਼ ਰੱਖਿਆ ਗਿਆ ਹੈ। ਇਹ ਪੋਸਟਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸਿਹਤ ਸੰਸਥਾਵਾਂ, ਆਂਗਣਵਾਡੀ ਕੇਂਦਰਾਂ ਤੇ ਸਰਕਾਰੀ ਸਥਾਨਾਂ ‘ਤੇ ਲਗਾਏ ਜਾਣਗੇ।