50 ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਲ
50 ਕੱਟੜ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਦਾ ਫੜਿਆ ਪੱਲਾ
Publish Date: Fri, 23 Jan 2026 06:17 PM (IST)
Updated Date: Sat, 24 Jan 2026 04:10 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਚੰਦਸਰ ਬਸਤੀ ਵਿੱਚੋਂ ਕਰੀਬ 50 ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨਾਲ ਆਪਣੇ ਨਾਤੇ ਤੋੜਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਹ ਸਾਰੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐਮਸੀ ਰਾਜੂ ਮਾਨ ਦੀਆਂ ਕੋਸ਼ਿਸ਼ਾਂ ਦੀ ਵੀ ਖ਼ਾਸ ਤੌਰ ’ਤੇ ਸਰਾਹਨਾ ਕੀਤੀ ਗਈ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਪਰਿਵਾਰ ਪਾਰਟੀ ਨਾਲ ਜੁੜੇ। ਅਕਾਲੀ ਦਲ ਦੇ ਦਫ਼ਤਰ ਵਿਚ ਕਰਵਾਏ ਗਏ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਅਸਲ ਮਾਇਨਿਆਂ ਵਿਚ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਹੀ ਪੰਜਾਬ, ਪੰਜਾਬੀਅਤ ਅਤੇ ਗਰੀਬ ਵਰਗ ਦੇ ਸੱਚੇ ਮੁੱਦਈ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਲੋਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਵੀ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਨਾਲ ਜੁੜਨਗੇ। ਇਸ ਮੌਕੇ ਕੁਲਦੀਪ ਸਿੰਘ ਨੰਬਰਦਾਰ, ਮੋਹਨਜੀਤ ਸਿੰਘ ਪੁਰੀ, ਰਾਜੂ ਮਾਨ, ਗੁਰਪ੍ਰੀਤ ਸੰਧੂ, ਰਵਿੰਦਰ ਸਿੰਘ ਚੀਮਾ, ਹਰਤਾਰ ਸਿੰਘ, ਕਰਮਜੋਗ ਸਿੰਘ ਮਾਨ, ਬਲਵਿੰਦਰ ਸਿੰਘ ਬੱਲੀ, ਜਗਜੀਤ ਸਿੰਘ ਭੁੱਲਰ, ਮਨਿੰਦਰ ਸਿੰਘ ਸੋਢੀ ਅਤੇ ਪ੍ਰਿੰਸੀਪਲ ਜਸਵਿੰਦਰ ਸਿੰਘ ਵੀ ਮੌਜੂਦ ਸਨ।