ਪੀਐੱਨਬੀ ਦੀ ਨਵੀਂ ਸ਼ਾਖਾ ਦਾ ਉਦਘਾਟਨ
ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਸ਼ਾਖਾ ਦਾ ਉਦਘਾਟਨ
Publish Date: Fri, 23 Jan 2026 06:51 PM (IST)
Updated Date: Sat, 24 Jan 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਰਾਮਪੁਰਾ ਫੂਲ ਦੇਸ਼ ਦੇ ਪ੍ਰਮੁੱਖ ਸਰਕਾਰੀ ਖੇਤਰ ਦੇ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਰਾਮਪੁਰਾ ਫੂਲ ਦੇ ਬੈਂਕ ਬਾਜ਼ਾਰ ਵਿਖੇ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ ਗਿਆ। ਨਵੀਂ ਸ਼ਾਖਾ ਦਾ ਉਦਘਾਟਨ ਮੁੱਖ ਮਹਿਮਾਨ ਜ਼ੋਨਲ ਪ੍ਰਬੰਧਕ ਲੁਧਿਆਣਾ ਪਰਮੇਸ਼ ਕੁਮਾਰ ਵੱਲੋਂ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਮੰਡਲ ਪ੍ਰਮੁੱਖ ਬਠਿੰਡਾ ਦੀਪਕ ਮਹਤਾਨੀ, ਮੁੱਖ ਪ੍ਰਬੰਧਕ ਸੁਰਿੰਦਰ ਗਰਗ, ਸ਼ਾਖਾ ਪ੍ਰਬੰਧਕ ਰਮੇਸ਼ ਕੁਮਾਰ ਸਮੇਤ ਬੈਂਕ ਦੇ ਸੀਨੀਅਰ ਅਧਿਕਾਰੀ, ਕਰਮਚਾਰੀ ਅਤੇ ਇਲਾਕੇ ਦੇ ਮੋਹਤਵਰ ਨਾਗਰਿਕ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਬੈਂਕ ਅਧਿਕਾਰੀਆਂ ਨੇ ਕਿਹਾ ਕਿ ਇਸ ਨਵੇਂ ਸ਼ਾਖਾ ਦੇ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਬੈਂਕਿੰਗ ਸੇਵਾਵਾਂ ਵਿੱਚ ਹੋਰ ਵਧੀਆ ਸੁਵਿਧਾਵਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਗਾਹਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਆਪਣੀਆਂ ਸੇਵਾਵਾਂ ਦਾ ਵਿਸਥਾਰ ਕਰ ਰਿਹਾ ਹੈ। ਸਮਾਗਮ ਦੇ ਅੰਤ ਵਿੱਚ ਬੈਂਕ ਪ੍ਰਬੰਧਨ ਵੱਲੋਂ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਇਲਾਕੇ ਦੇ ਲੋਕਾਂ ਨੂੰ ਬੈਂਕ ਦੀਆਂ ਵੱਖ-ਵੱਖ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ।