ਔਰਤ ਦੀ ਕੁੱਟਮਾਰ ਕਰਨ ਵਾਲੇ ਦੋ ਨਾਮਜ਼ਦ
ਔਰਤ ਦੀ ਕੁੱਟਮਾਰ ਕਰਨ ਵਾਲੇ ਦੋ ਨਾਮਜਦ
Publish Date: Sat, 24 Jan 2026 04:24 PM (IST)
Updated Date: Sun, 25 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜਿਲ੍ਹੇ ਦੇ ਪਿੰਡ ਢੱਡੇ ਵਿਖੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਵਾਲਿਆਂ ਵਾਲੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਪਰਮਜੀਤ ਕੌਰ ਵਾਸੀ ਪਿੰਡ ਢੱਡੇ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਵਾਸੀ ਬਰਨਾਲਾ ਅਤੇ ਜਸਵੀਰ ਕੌਰ ਵਾਸੀ ਢੱਡੇ ਨੇ ਆਪਣੇ ਦੋ ਹੋਰ ਸਾਥੀਆਂ ਸਮੇਤ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਈ। ਪੀੜਤ ਨੂੰ ਇਲਾਜ ਲਈ ਰਾਮਪੁਰਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਮੁਲਜਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।