ਚਾਈਨਾ ਡੋਰ ਹੈ ਜਾਨਲੇਵਾ, ਇਸ ’ਤੇ ਪਾਬੰਦੀ ਜ਼ਰੂਰੀ : ਐੱਸਐੱਚਓ
ਚਾਈਨਾ ਡੋਰ ਨਾਲ ਜਾਨ ਨੂੰ ਖ਼ਤਰਾ, ਇਸਦੀ ਵਰਤੋਂ ਗੈਰਕਾਨੂੰਨੀ: ਐਸਐਚਓ ਹਰਬੰਸ ਸਿੰਘ
Publish Date: Sat, 24 Jan 2026 05:11 PM (IST)
Updated Date: Sun, 25 Jan 2026 04:07 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਚਾਈਨਾ ਡੋਰ ਲੋਕਾਂ ਦੀ ਜਾਨ ਲਈ ਗੰਭੀਰ ਖ਼ਤਰਾ ਬਣੀ ਹੋਈ ਹੈ। ਇਹ ਡੋਰ ਨਾ ਸਿਰਫ਼ ਮਨੁੱਖੀ ਜਾਨ ਨੂੰ ਨੁਕਸਾਨ ਪਹੁੰਚਾ ਰਹੀ ਹੈ, ਸਗੋਂ ਪੰਛੀਆਂ ਅਤੇ ਦੋ-ਪਹੀਆ ਵਾਹਨ ਚਾਲਕਾਂ ਲਈ ਵੀ ਮੌਤ ਦਾ ਕਾਰਨ ਬਣ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸਐਚਓ ਰਾਮਪੁਰਾ ਫੂਲ (ਸਿਟੀ) ਹਰਬੰਸ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਦੀ ਖਰੀਦ-ਫਰੋਖ਼ਤ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਹੋਈ ਹੈ, ਇਸ ਦੇ ਬਾਵਜੂਦ ਕੁਝ ਲੋਕ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ। ਚਾਈਨਾ ਡੋਰ ਨਾਲ ਗਲ ਅਤੇ ਸਰੀਰ ਦੇ ਹੋਰ ਅੰਗਾਂ ‘ਤੇ ਗੰਭੀਰ ਚੋਟਾਂ ਲੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਕਿ ਬਹੁਤ ਹੀ ਚਿੰਤਾਜਨਕ ਹਨ। ਐੱਸਐੱਚਓ ਹਰਬੰਸ ਸਿੰਘ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਦੀ ਵਰਤੋਂ ਜਾਂ ਵਿਕਰੀ ਕਰਦਾ ਫੜਿਆ ਗਿਆ, ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਚਾਈਨਾ ਡੋਰ ਤੋਂ ਦੂਰ ਰੱਖਣ ਅਤੇ ਸਿਰਫ਼ ਸਧਾਰਣ ਸੂਤੀ ਡੋਰ ਦੀ ਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜਨਤਕ ਸੁਰੱਖਿਆ ਲਈ ਪੁਲਿਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।