ਆਕਸਫੋਰਡ ਸਕੂਲ 'ਚ ਮਨਾਇਆ ਗਣਤੰਤਰ ਦਿਵਸ
ਆਕਸਫੋਰਡ ਸਕੂਲ 'ਚ ਮਨਾਇਆ ਗਣਤੰਤਰਤਾ ਦਿਵਸ
Publish Date: Sat, 24 Jan 2026 05:32 PM (IST)
Updated Date: Sun, 25 Jan 2026 04:10 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜੋ ਹਰ ਵਿਸ਼ੇਸ਼ ਦਿਵਸ ਨੁੰ ਵਿਸ਼ਸ਼ ਤੌਰ ਤੇ ਮਨਾਉਂਦੀ ਹੈ। ਇਸ ਸਕੂਲ ਵਿੱਚ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦਾ ਪ੍ਰਤੀਕ ਗਣਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ। ਸਮਾਗਮ ਦਾ ਆਗਾਜ਼ ਸ਼ਬਦ “ਦੇਹਿ ਸ਼ਿਵਾ ਵਰ ਮੋਹਿ...’’ ਸ਼ਬਦ ਨਾਲ ਹੋਇਆ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਇਕ ਗਰੁੱਪ ਡਾਂਸ ਪੇਸ਼ ਕੀਤਾ ਗਿਆ। ਪ੍ਰੀ ਨਰਸਰੀ ਅਤੇ ਐੱਲਕੇਜੀ ਦੇ ਨੰਨ੍ਹੇ ਵਿਦਿਆਰਥੀਆਂ ਵੱਲੋਂ ਵੀ ਇੱਕ ਸਮੂਹਿਕ ਡਾਂਸ ਪੇਸ਼ ਕੀਤਾ ਗਿਆ। ਯੂਕੇਜੀ ਤੇ ਪਹਿਲੀ ਕਲਾਸ ਦੇ ਵਿਦਿਆਰਥੀਆਂ ਨੇ ਇੱਕ ਕੋਰੀਓਗ੍ਰਾਫ਼ੀ ਪੇਸ਼ ਕਰਕੇ ਨੰਨ੍ਹੇ ਅਦਾਕਾਰ ਹੋਣ ਦਾ ਸਬੂਤ ਦਿੱਤਾ। ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ‘ਇੰਡੀਅਨ ਬੀਟ’ ਵਿੱਚ ਸਭ ਨੂੰ ਮਸਤ ਕਰ ਦਿੱਤਾ। ਛੇਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੋਰੀਓਗ੍ਰਾਫ਼ੀ ਨਾਲ ਪ੍ਰੋਗਰਾਮ ਆਪਣੇ ਅੰਤਿਮ ਪੜਾਅ ਵੱਲ ਵਧਿਆ। ਵਿਦਿਆਰਥੀਆਂ ਨੇ ‘ਨਸ਼ੇ ਵਿੱਚ ਨਾ ਹੋਵੋ ਗਲ਼ਤਾਨ, ਬਣ ਜਾਣੋ ਦੇਸ਼ ਦਾ ਮਾਣ’ ਕੋਰੀਓਗ੍ਰਾਫ਼ੀ ਪੇਸ਼ ਕਰਕੇ ਸਭ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਕਿ ਦੇਸ਼ ਸਾਡੇ ਲਈ ਕੀ ਹੈ, ਅਸੀਂ ਦੇਸ਼ ਲਈ ਕੀ ਕਰ ਸਕਦੇ ਅਤੇ ਅਸੀਂ ਕਰ ਕੀ ਰਹੇ ਹਾਂ? ਇੱਥੇ ਜ਼ਿਕਰਯੋਗ ਹੈ ਕਿ ਇਸ ਦਿਨ ਇੰਟਰ ਹਾਊਸ ਡਿਸਪਲੇਅ ਬੋਰਡ ਮੁਕਾਬਲਾ ਵੀ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸਾਹਿਬ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੁੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਦੇਸ਼ ਸਾਡੇ ਲਈ ਕੀ ਕਰ ਸਕਦਾ ਹੈ, ਸਾਨੂੰ ਇਹ ਸੋਚਣਾ ਚਾਹੀਦਾ ਹੈ ਕਿ ਅਸੀਂ ਦੇਸ਼ ਲਈ ਕੀ ਕਰ ਸਕਦੇ ਹਾਂ। ਉਹਨਾਂ ਨੇ ਵਿਦਿਆਰਥੀਆਂ ਨੂੰ ਇਸ ਭਿੰਨਤਾਵਾਂ ਭਰੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੱਤਾ। ਸਕੂਲ ਦੇ ਨੇਵੀ ਕੈਡਿਟ ਤੇ ਆਰਮੀ ਕੈਡਿਟ ਵੱਲੋਂ ਰਾਸ਼ਟਰੀ ਗਾਣ ਗਾ ਕੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦਿੱਤੀਆਂ। ਸਕੂਲ ਦੇ ਸਾਰੇ ਅਧਿਆਪਕ ਤੇ ਕੁਆਰਡੀਨੇਟਰਜ਼ ਵੀ ਮੌਜੂਦ ਸਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ-ਸਕੱਤਰ ਨੇ ਵੀ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਦੇਸ਼ ਦੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਪ੍ਰਗਤੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।