ਰੰਗ-ਬਿਰੰਗੇ ਪਤੰਗਾਂ ਨਾਲ ਸਜਿਆ ਬੀਆਰਸੀ ਸਕੂਲ
ਬੀਆਰਸੀ ਸਕੂਲ ਰੰਗ-ਬਰੰਗੇ ਪਤੰਗਾਂ ਨਾਲ ਸਜਿਆ
Publish Date: Sat, 24 Jan 2026 05:38 PM (IST)
Updated Date: Sun, 25 Jan 2026 04:10 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਭਾਰਤ ਦੇਸ਼ ਆਪਣੇ ਵਿਲੱਖਣ ਸਭਿਆਚਾਰ ਕਾਰਨ ਜਾਣਿਆਂ ਜਾਂਦਾ ਹੈ। ਇੱਥੇ ਕੋਈ ਨਾ ਕੋਈ ਤਿਉਹਾਰ ਜਾਂ ਮੇਲਾ ਆਇਆ ਹੀ ਰਹਿੰਦਾ ਹੈ। ਇਨ੍ਹਾਂ ਤਿਉਹਾਰਾਂ ਅਤੇ ਮੇਲਿਆਂ ਦਾ ਸੰਬੰਧ ਕਿਸੇ ਨਾ ਕਿਸੇ ਮਹਾਨ ਪੁਰਸ਼, ਇਤਿਹਾਸਕ ਘਟਨਾਵਾਂ ਜਾਂ ਰੁੱਤਾਂ ਨਾਲ ਹੁੰਦਾ ਹੈ। ਬਸੰਤ ਰੁੱਤ ਸ਼ੁਰੂ ਹੋਣ ਤੇ ਬਸੰਤ ਪੰਚਮੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਣ ਲਈ ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਹਰ ਸਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾਦਾ ਹੈ। ਇਸ ਵਾਰ ਵੀ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀ ਸਕੂਲ ਵਿੱਚ ਰੰਗ-ਬਰੰਗੇ ਪਤੰਗ ਲੈ ਕੇ ਆਏ। ਛੋਟੇ-ਛੋਟੇ ਬੱਚਿਆਂ ਦੇ ਪੀਲੇ ਰੰਗ ਦੇ ਕੱਪੜੇ ਪਹਿਨੇ ਜੋ ਬਹੁਤ ਸੋਹਣੇ ਲੱਗ ਰਹੇ ਸਨ। ਬੱਚੇ ਪੀਲੇ ਰੰਗ ਦੇ ਪਕਵਾਨ ਬਣਾ ਕੇ ਲਿਆਏ। ਵਿਦਿਆਰਥੀਆਂ ਨੇ ਖੇਡ ਮੈਦਾਨ ਵਿੱਚ ਖ਼ੂਬ ਪਤੰਗ ਬਾਜ਼ੀ ਕੀਤੀ।ਚਾਰੇ ਪਾਸੇ ਬਸੰਤ ਪੰਚਮੀ ਦੀਆਂ ਖ਼ੂਬ ਰੌਣਕਾਂ ਦਿਖਾਈ ਦੇ ਰਹੀਆਂ ਸਨ। ਅਧਿਆਪਕਾ ਸਾਹਿਬਾਨਾਂ ਨੇ ਵਿਦਿਆਰਥੀਆ ਨੂੰ ਚਾਇਨਾਂ ਡੋਰ ਦੇ ਨੁਕਸਾਨ ਦੱਸਦੇ ਹੋਏ ਇਸ ਦੀ ਵਰਤੋਂ ਤੋਂ ਪਰਹੇਜ਼ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਿਰਨ ਰਾਣੀ ਅਤੇ ਅਧਿਆਪਕ ਨੇ ਵੀ ਵਿਦਿਆਰਥੀਆਂ ਨਾਲ ਬਸੰਤ ਪੰਚਮੀ ਦੇ ਤਿਉਹਾਰ ਦਾ ਅਨੰਦ ਮਾਣਿਆ। ਕਿਰਨ ਰਾਣੀ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਚੈਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਵੀ ਵਿਦਿਆਰਥੀਆ ਨਾਲ ਪਤੰਗਬਾਜ਼ੀ ਦਾ ਅਨੰਦ ਮਾਣਿਆ।