ਦਸਮ ਪਾਤਿਸ਼ਾਹ ਦੇ ਵਿਆਹ ਪੁਰਬ ਤੇ ਬਸੰਤ ਪੰਚਮੀ ਸਬੰਧੀ ਸਮਾਗਮ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ’ਤੇ ਸਮਾਗਮ
Publish Date: Sat, 24 Jan 2026 05:48 PM (IST)
Updated Date: Sun, 25 Jan 2026 04:10 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਅਤੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੇ ਕਵਿਤਾਵਾਂ ਅਤੇ ਕਵੀਸ਼ਰੀਆਂ ਗਾ ਕੇ ਰੰਗ ਬੰਨ੍ਹਿਆ। ਸਕੂਲ ਦੇ ਪ੍ਰਿੰਸੀਪਲ ਸੋਨੂ ਕੁਮਾਰ ਨੇ ਬੱਚਿਆਂ ਨੂੰ ਬਸੰਤ ਪੰਚਮੀ ਮੌਕੇ ਪਤੰਗਾਂ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਤੋਂ ਬੱਚਿਆਂ ਨੂੰ ਜਾਣੂ ਕਰਵਾਉਦਿਆਂ ਪਤੰਗ ਧਿਆਨ ਨਾਲ ਚੜਾਉਣ ਦੀ ਹਦਾਇਤ ਦਿੱਤੀ ਅਤੇ ਚਾਈਨਾ ਡੋਰ ਦੇ ਕਹਿਰ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਧਾਰਮਿਕ ਵਿਸ਼ੇ ਦੇ ਅਧਿਆਪਕਾਂ ਪਲਵਿੰਦਰ ਕੌਰ ਜਲਾਲ ਨੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਜੀ ਦਾ ਵਿਆਹ ਮਾਤਾ ਜੀਤੋ ਜੀ ਨਾਲ ਗੁਰੂ ਕੇ ਲਾਹੌਰ ਅਨੰਦਪੁਰ ਸਾਹਿਬ ਤੋਂ 12 ਕਿਲੋਮੀਟਰ ਦੂਰੀ ਤੇ ਸਥਿਤ ਹੈ। ਉਹਨਾਂ ਨੇ ਗੁਰੂ ਜੀ ਦੇ ਮਹਾਨ ਜੀਵਨ ਤੇ ਚਾਨਣਾ ਪਾਉਦਿਆਂ ਉਹਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਬੱਚਿਆਂ ਨੂੰ ਪ੍ਰੇਰਿਆ। ਇਸ ਮੌਕੇ ਤੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਜਸਵੀਰ ਕੌਰ, ਰਣਦੀਪ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ,ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।