ਠੇਕੇ ’ਚੋਂ ਹਜ਼ਾਰਾਂ ਦੀ ਸ਼ਰਾਬ ਚੋਰੀ ਕਰਨ ਵਾਲਾ ਕਾਬੂ
ਠੇਕੇ ਵਿੱਚੋਂ ਹਜ਼ਾਰਾਂ ਰੁਪਏ ਤੇ ਸ਼ਰਾਬ ਚੋਰੀ ਕਰਨ ਵਾਲਾ ਗ੍ਰਿਫਤਾਰ
Publish Date: Sat, 24 Jan 2026 06:19 PM (IST)
Updated Date: Sun, 25 Jan 2026 04:13 AM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਦੇ ਸ਼ਰਾਬ ਠੇਕੇ ਵਿੱਚੋਂ ਹਜ਼ਾਰਾਂ ਰੁਪਏ ਤੇ ਸ਼ਰਾਬ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਸਾਹਿਲ ਠਾਕੁਰ ਵਾਸੀ ਪਿੰਡ ਕਾਹਰੂ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਤੰਬੀ ਤੇ ਹਰਦੀਪ ਸਿੰਘ ਵਾਸੀਆਂ ਨੂੰ ਝੁੱਗੀਆਂ ਨੇੜੇ ਟੀਚਰ ਕਲੋਨੀ ਬਠਿੰਡਾ 22 ਤੇ 23 ਜਨਵਰੀ ਦੀ ਦਰਮਿਆਨੀ ਰਾਤ ਨੂੰ ਸ਼ਰਾਬ ਦੇ ਠੇਕੇ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਤੇ ਠੇਕੇ ਵਿੱਚੋਂ 6000 ਨਕਦ ਤੇ 43 ਬੋਤਲਾਂ ਅੰਗਰੇਜ਼ੀ ਸ਼ਰਾਬ ਚੋਰੀ ਕਰਕੇ ਲੈ ਗਏ। ਇਹ ਘਟਨਾ ਰਿਲਾਇੰਸ ਮਾਲ ਦੇ ਸਾਹਮਣੇ ਸ਼ਰਾਬ ਦੇ ਠੇਕੇ ਉੱਪਰ ਵਾਪਰੀ ਹੈ। ਥਾਣਾ ਕੈਂਟ ਬਠਿੰਡਾ ਦੇ ਸਹਾਇਕ ਥਾਣੇਦਾਰ ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਤੰਬੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਹਰਦੀਪ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।