- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ‘ਚ ਨਗਰ ਭਾਈ ਰੂਪਾ ਦਾ ਵਿਕਾਸ ਜ਼ੋਰਾਂ ’ਤੇ

-ਕਿਹਾ, 359 ਲਾਭਪਾਤਰੀਆਂ ਦੇ ਮਕਾਨ ਬਣਾਉਣ ਲਈ ਖ਼ਰਚੇ ਜਾਣਗੇ 8.97 ਕਰੋੜ ਰੁਪਏ
ਸੰਜੀਵ ਸਿੰਗਲਾ, ਪੰਜਾਬੀ ਜਾਗਰਣ, ਭਾਈਰੂਪਾ : ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਨਗਰ ਭਾਈ ਰੂਪਾ ਵਿਖੇ ਵਿਕਾਸ ਕਾਰਜਾਂ ਨੂੰ ਵੱਡੀ ਰਫ਼ਤਾਰ ਮਿਲੀ ਹੈ। ਨਗਰ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨ ਦੇ ਉਦੇਸ਼ ਤਹਿਤ ਮਕਾਨ ਉਸਾਰੀ, ਸੀਵਰੇਜ ਪ੍ਰਣਾਲੀ, ਪੀਣਯੋਗ ਪਾਣੀ, ਸਿਹਤ ਸਹੂਲਤਾਂ ਤੇ ਸੜਕਾਂ ਦੇ ਨਵੀਨੀਕਰਨ ਵਰਗੇ ਅਹਿਮ ਪ੍ਰੋਜੈਕਟ ਜਾਰੀ ਹਨ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕਾ ਮਕਾਨ ਮੁਹੱਈਆ ਕਰਵਾਉਣ ਲਈ ਨਗਰ ਭਾਈ ਰੂਪਾ ’ਚ ਸੈਂਕੜੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ ਹਨ, ਜਿਨ੍ਹਾਂ ਲਾਭਪਾਤਰੀਆਂ ਦੀਆਂ ਫਾਈਲਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਮਕਾਨ ਬਣਾਉਣ ਲਈ ਪ੍ਰਤੀ ਲਾਭਪਾਤਰੀ ਢਾਈ ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾਵੇਗੀ। ਇਸ ਯੋਜਨ ਤਹਿਤ 359 ਲਾਭਪਾਤਰੀਆਂ ਦੇ ਮਕਾਨ ਬਣਾਉਣ ਲਈ ਕੁੱਲ 8 ਕਰੋੜ 97 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਗਰ ਵਿੱਚ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ 9 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਲਾਈਨ ਪਾਉਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਭਵਿੱਖ ਵਿੱਚ ਗੰਦੇ ਪਾਣੀ ਨੂੰ ਟਰੀਟਮੈਂਟ ਪਲਾਂਟ ਰਾਹੀਂ ਸਾਫ਼ ਕਰਕੇ ਕਿਸਾਨਾਂ ਦੇ ਖੇਤਾਂ ਤਕ ਪਹੁੰਚਾਇਆ ਜਾਵੇਗਾ, ਜਿਸ ਨਾਲ ਖੇਤੀਬਾੜੀ ਨੂੰ ਵੱਡਾ ਲਾਭ ਮਿਲੇਗਾ। ਸ਼ਹਿਰ ਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣਯੋਗ ਪਾਣੀ ਉਪਲਬਧ ਕਰਵਾਉਣ ਲਈ ਕਰੀਬ 1 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਵਾਟਰ ਵਰਕਸ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਾਈਪਲਾਈਨ ਪਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਜੋ ਲਗਭਗ ਮੁਕੰਮਲ ਹੋਣ ਵਾਲਾ ਹੈ।
ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ 2 ਕਰੋੜ ਦੀ ਲਾਗਤ ਨਾਲ ਸਰਕਾਰੀ ਹਸਪਤਾਲ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਗਰ ਪੰਚਾਇਤ ਅਧੀਨ ਆਉਂਦੀਆਂ ਸਾਰੀਆਂ ਸੜਕਾਂ ‘ਤੇ ਨਵੇਂ ਸਿਰੇ ਤੋਂ ਲੁੱਕ ਪਾਉਣ ਤੇ ਇੰਟਰਲੌਕ ਟਾਈਲਾਂ ਲਗਾਉਣ ਲਈ 3 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਅਧੀਨ ਹਰ ਸ਼ਹਿਰ ਤੇ ਪਿੰਡ ਦੇ ਵਿਕਾਸ ਲਈ ਵੱਚਨਬੱਧ ਹੈ। ਨਗਰ ਭਾਈ ਰੂਪਾ ਸਮੇਤ ਸਾਰੇ ਹਲਕੇ ਨੂੰ ਆਧੁਨਿਕ ਬੁਨਿਆਦੀ ਸੁਵਿਧਾਵਾਂ ਨਾਲ ਲੈਸ ਕਰਨਾ ਉਨ੍ਹਾਂ ਦੀ ਪਹਿਲ ਹੈ ਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪ ਸਿੰਘ ਜੰਡੂ , ਗੁਰਤੇਜ ਸਿੰਘ ਗੇਜਾ, ਸਰਪੰਚ ਸਗਨਪ੍ਰੀਤ ਕੌਰ, ਭਾਈ ਸਾਹਿਬ ਭਾਈ ਬਲਜਿੰਦਰ ਸਿੰਘ ਬਗੀਚਾ, ਮਾਸਟਰ ਜਸਵੀਰ ਸਿੰਘ, ਗੁਰਦਰਸ਼ਨ ਸਿੰਘ ਬਰਾੜ, ਗੁਰਸੇਵਕ ਸਿੰਘ ਬਾਬਾ, ਰਾਜ ਸਿੰਘ ਬਰਾੜ, ਮਹਿਲਾ ਸਿੰਘ ਜਵੰਧਾ, ਰਾਜਵਿੰਦਰ ਸਿੰਘ ਮਾਫੀਦਾਰ, ਸੁੱਖਾ ਸਿੰਘ ਨੰਬਰਦਾਰ, ਪੰਮਾ ਸਿੰਘ, ਸੀਰਾ ਕਿੰਗਰਾ, ਤਰਸੇਮ ਸਿੰਘ ਸੇਮਾ,ਨਿਰਮਲ ਸਿੰਘ ਰਾਮੀ ਕਾ,ਕੈਪਟਨ ਕੁਲਵੰਤ ਸਿੰਘ,ਆਸੂ ਡਾਕਟਰ, ਰਾਜਪਾਲ ਸਿੰਘ,ਭੋਲਾ ਸਿੰਘ ਸਰਪੰਚ ਕੋਠੇ ਸੁਖਾਨੰਦ, ਜੱਸਾ ਸਿੰਘ ਕੋਠੇ ਸੁਖਾਨੰਦ, ਗੁਰਮੀਤ ਸਿੰਘ ਸੰਧੂ, ਗੁਰਸੇਵਕ ਸਿੰਘ ਪੰਚ, ਜੀਤ ਸਿੰਘ, ਰਾਹੁਲ ਕੁਮਾਰ ਗਰਗ, ਚਮਕੌਰ ਸਿੰਘ ਕੌਰੀ, ਬਲਵਿੰਦਰ ਸਿੰਘ ਬੂਟਾ,ਹੈਪੀ ਸਿੰਘ ਮੋਗੇ ਵਾਲਾ, ਹਰਜਿੰਦਰ ਸਿੰਘ ਨੰਦੇ ਕਾ ਤੋਂ ਇਲਾਵਾ ਆਦਿ ਵੱਡੀ ਗਿਣਤੀ ਆਪ ਪਾਰਟੀ ਦੇ ਵਰਕਰ ਵਿੱਚ ਮੌਜੂਦ ਸਨ।