ਸਕੂਲ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
ਸਕੂਲ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
Publish Date: Sat, 24 Jan 2026 08:30 PM (IST)
Updated Date: Sun, 25 Jan 2026 04:22 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਵਿਖੇ ਪ੍ਰਿੰਸੀਪਲ ਮੈਡਮ ਲਵਲੀਨ ਕੌਰ ਦੀ ਅਗਵਾਈ ਤਹਿਤ ਬਸੰਤ ਦਾ ਤਿਉਹਾਰ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਉਤਸ਼ਾਹ ਪੂਰਵਕ ਮਨਾਇਆ ਗਿਆ। ਵਿਦਿਆਰਥੀਆਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਤੇ ਵਿਰਾਸਤੀ ਖੇਡਾਂ ਕਰਵਾਈਆ ਗਈਆਂ। ਇਸ ਸਮੇਂ ਪ੍ਰਿੰਸੀਪਲ ਮੈਡਮ ਅਤੇ ਅਧਿਆਪਕਾਂ ਦੁਆਰਾ ਬਸੰਤ ਪੰਚਮੀ ਦੇ ਤਿਉਹਾਰ ਮਨਾਉਣ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮੈਡਮ ਲਵਲੀਨ ਕੌਰ , ਰਘਵੀਰ ਸਿੰਘ, ਮਨਜੀਤ ਸਿੰਘ ,ਅਮਨਿੰਦਰ ਕੌਰ, ਹਰਚਰਨਜੀਤ ਕੌਰ, ਤੁਲਿਕਾ ਰੰਗਬੂਲਾ, ਪਰਵਿੰਦਰ ਕੌਰ, ਰੁਪਿੰਦਰ ਕੌਰ, ਕੁਸੁਮ ਬਾਂਸਲ , ਰਣਦੀਪ ਕੌਰ ਅਤੇ ਪ੍ਰੀਤੀ ਮੈਡਮ ਹਾਜ਼ਰ ਸਨ।