‘ਆਪ’ ਦਾ ਮੌਜੂਦਾ ਕੌਂਸਲਰ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਲ
ਆਪ ਦਾ ਮੌਜੂਦਾ ਕੌਂਸਲਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ
Publish Date: Sat, 24 Jan 2026 08:38 PM (IST)
Updated Date: Sun, 25 Jan 2026 04:22 AM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ ਮੌੜ ਮੰਡੀ ਦੇ ਨਗਰ ਕੌਂਸਲ ਦੇ ਮੌਜੂਦਾ ਕੌਂਸਲਰ ਸਤਨਾਮ ਕੌਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਪਣੇ ਪੁੱਤਰਾਂ ਬਿੱਟੂ ਮੌੜ ਕਲਾਂ ਅਤੇ ਗਗਨਦੀਪ ਸਿੰਘ ਸਮੇਤ 250 ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਉਨ੍ਹਾਂ ਨੂੰ ਅਕਾਲੀ ਦਲ ਦੇ ਪਟਕੇ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ। ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਮੌੜ ਕਲਾਂ ਵਿਖੇ ਰੱਖੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 250 ਮੈਂਬਰ ਜਿਨ੍ਹਾਂ ਵਿੱਚ ਔਰਤਾਂ ਅਤੇ ਮਰਦ ਸ਼ਾਮਲ ਸਨ ਨੂੰ ਪਾਰਟੀ ਅਕਾਲੀ ਦਲ ਵਿਚ ਸ਼ਾਮਲ ਕੀਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਪਿੰਡ ਵਾਸੀਆਂ ਨੂੰ ਜਨਮੇਜਾ ਸਿੰਘ ਸੇਖੋਂ ਨੇ ਪਾਰਟੀ ਵਿੱਚ ਜੀ ਆਇਆ ਕਿਹਾ ਅਤੇ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ। ਸੇਖੋਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਅਤੇ ਸੋਸ਼ਲ ਮੀਡੀਆ ਤੇ ਅਕਾਲੀ ਦਲ ਖਿਲਾਫ ਝੂਠਾ ਪ੍ਰਚਾਰ ਕਰਕੇ ਲੋਕਾਂ ਦੀਆਂ ਵੋਟਾਂ ਹਾਸਲ ਕੀਤੀਆਂ, ਪਰ ਦੋਵੇਂ ਪਾਰਟੀਆਂ ਦੇ ਰਾਜ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ ਅਤੇ ਲੋਕ ਹੁਣ ਇਨ੍ਹਾਂ ਦੋਵਾਂ ਪਾਰਟੀਆਂ ਦੀ ਅਸਲੀਅਤ ਤੋਂ ਜਾਣੂ ਹੋ ਗਏ ਹਨ, ਜਿਸ ਕਰਕੇ ਦੋਵੇਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ 250 ਮੈਂਬਰ ਪਾਰਟੀ ਵਿਚ ਸ਼ਾਮਲ ਹੋਏ ਹਨ ਤੇ ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਧਰ ਦੂਜੇ ਪਾਸੇ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਉਹ ਦੂਜੀਆਂ ਪਾਰਟੀਆਂ ਦੇ ਝਾਂਸੇ ਵਿੱਚ ਆ ਗਏ ਸਨ, ਜਿਸ ਕਰਕੇ ਉਨ੍ਹਾਂ ਨੇ ਇਨ੍ਹਾਂ ਪਾਰਟੀਆਂ ਵਿਚ ਵਿਸ਼ਵਾਸ ਜਤਾਉਂਦੇ ਹੋਏ ਸਾਥ ਦਿੱਤਾ, ਪਰ ਉਨ੍ਹਾਂ ਨੇ ਸੱਤਾ ਵਿਚ ਆਉਣ ਤੋਂ ਬਾਅਦ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਕੋਈ ਵਿਕਾਸ ਕਾਰਜ ਕੀਤੇ। ਇਸ ਕਰਕੇ ਹੁਣ ਇਨ੍ਹਾਂ ਨੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਉਹ ਪਾਰਟੀ ਦੀ ਤੱਰਕੀ ਲਈ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਕਰਨਗੇ। ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਭਜਨ ਸਿੰਘ ਮਾਈਸਰਖਾਨਾ, ਗੁਰਬਚਨ ਸਿੰਘ ਬਾਬੇ ਕਾ, ਗੁਰਮੇਲ ਸਿੰਘ ਮਾਈਸਰਖਾਨਾ, ਹਰਜਿੰਦਰ ਸਿੰਘ ਕੱਪੀ, ਹਰਵਿੰਦਰ ਸਿੰਘ ਕਾਕਾ ਬੁਰਜ, ਅਰਸ਼ਦੀਪ ਸਿੰਘ, ਬਿੱਟੂ ਸਿੰਘ, ਡੀਸੀ ਮੌੜ ਕਲਾਂ ,ਰਿੰਕੂ, ਬਬਲੀ, ਦੀਪੀ, ਗੁਲਾਬ ਸਿੰਘ, ਮਲਕੀਤ ਸਿੰਘ ,ਹਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੌੜ ਕਲਾਂ ਦੇ ਨਿਵਾਸੀ ਮੌਜੂਦ ਸਨ।