ਨਸ਼ਾ ਤਸਕਰੀ ਦੇ ਦੋਸ਼ ’ਚ 6 ਜਣਿਆਂ ਖ਼ਿਲਾਫ਼ ਕੇਸ ਦਰਜ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sun, 25 Jan 2026 05:00 PM (IST)
Updated Date: Mon, 26 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸ਼ਕਰੀ ਦੇ ਦੋਸ਼ ’ਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋ ਹੈਰੋਇਨ, ਲਾਹਣ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਅਮਰਪੁਰਾ ਬਸਤੀ ਨੇੜੇ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਬੰਗੀ ਨਗਰ ਬਠਿੰਡਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਗਿੱਲਕਲਾਂ ਨੇੜੇ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਰਾਮਪੁਰਾ ਮੰਡੀ ਨੂੰ 2.5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮੌੜ ਪੁਲਿਸ ਨੇ ਪਿੰਡ ਰਾਮਨਗਰ ’ਚ ਮੁਲਜ਼ਮ ਰਾਜਵੀਰ ਸਿੰਘ ਵਾਸੀ ਰਾਮਨਗਰ ਤੇ ਸੰਦੀਪ ਸਿੰਘ ਵਾਸੀ ਮੌੜ ਮੰਡੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਪੁਲਿਸ ਨੇ ਪਿੰਡ ਸਿਰੀਏਵਾਲਾ ਨੇੜੇ ਮੁਲਜ਼ਮ ਗੁਰਸੇਵਕ ਸਿੰਘ ਵਾਸੀ ਪਿੰਡ ਮਲੂਕਾ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੇਹੀਆਵਾਲਾ ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਪਿੰਡ ਗੰਗਾ ਨੂੰ 10 ਲੀਟਰ ਲਾਹਣ ਸਮੇਤ ਨਾਮਜਦ ਕੀਤਾ ਹੈ ਪ੍ਰੰਤੂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।