ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ, ਕੇਸ ਦਰਜ
ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ, ਮਾਮਲਾ ਦਰਜ
Publish Date: Sun, 25 Jan 2026 05:01 PM (IST)
Updated Date: Mon, 26 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਵਾਸੀ ਰਾਮਪੁਰਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪਤੀ ਕੁਲਵਿੰਦਰ ਸਿੰਘ (40) ਆਪਣੀ ਮਹਿੰਦਰਾ ਪਿਕਅੱਪ ਗੱਡੀ ਵਿਚ ਸਮਾਨ ਲੱਦ ਕੇ ਰੱਸੀਆਂ ਨਾਲ ਬੰਨ੍ਹ ਰਿਹਾ ਸੀ। ਇਕ ਅਣਪਛਾਤਾ ਕਾਰ ਚਾਲਕ ਤੇਜ਼ ਰਫ਼ਤਾਰ ਨਾਲ ਕਾਰ ਚਲਾਉਂਦਿਆਂ ਹੋਇਆ ਉਸ ਦੇ ਪਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੁਲਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਦੋਸ਼ੀ ਕਾਰ ਡਰਾਈਵਰ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।