ਕੁੱਟਮਾਰ ਦੇ ਦੋਸ਼ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ
Publish Date: Sun, 25 Jan 2026 05:15 PM (IST)
Updated Date: Mon, 26 Jan 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਲੋਨੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਦੇ ਦੋਸ਼ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਅਮ੍ਰਿਤਪਾਲ ਸਿੰਘ ਵਾਸੀ ਪਰਸਰਾਮ ਨਗਰ, ਬਠਿੰਡਾ ਨੇ ਦੱਸਿਆ ਕਿ ਬੀਤੇ ਦਿਨ ਉਹ ਪਰਸਰਾਮ ਨਗਰ ਨੇੜੇ ਤੋਂ ਲੰਘ ਰਿਹਾ ਸੀ। ਇਸ ਦੌਰਾਨ ਇਕ ਅਣਪਛਾਤੇ ਵਿਅਕਤੀ ਨੇ ਬਿਨਾਂ ਕਿਸੇ ਕਾਰਨ ਉਸ ਨੂੰ ਰੋਕ ਕੇ ਝਗੜਾ ਸ਼ੁਰੂ ਕਰ ਦਿੱਤਾ ਤੇ ਉਸ ਦੀ ਕੁੱਟਮਾਰ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੌਰਾਨ ਜ਼ਖ਼ਮੀ ਹੋਏ ਅਮ੍ਰਿਤਪਾਲ ਸਿੰਘ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਮੁਲਜ਼ਮ ਦੀ ਪਛਾਣ ਕਰਕੇ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ।