ਵਿਦਿਆਰਥੀਆਂ ਨੂੰ ਮੁੱਢਲੀ ਮਦਦ ਦੀ ਸਿਖਲਾਈ
ਵਿਦਿਆਰਥੀਆਂ ਨੂੰ ਦਿੱਤੀ ਮੁੱਢਲੀ ਸਹਾਇਤਾ ਦੀ ਸਿਖਲਾਈ
Publish Date: Sun, 25 Jan 2026 05:33 PM (IST)
Updated Date: Mon, 26 Jan 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੀਐੱਮ ਸ਼੍ਰੀ ਸਰਕਾਰੀ ਹਾਈ ਸਕੂਲ ਜਿਉਂਦ ਦੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਕੂਲ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਤੋਂ ਫਸਟ ਏਡ ਮਾਸਟਰ ਟ੍ਰੇਨਰ ਨਰੇਸ਼ ਪਠਾਨੀਆ ਨੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀ ਸਿਖਲਾਈ ਦਿੱਤੀ। ਸਕੂਲ ਦੇ ਮੁੱਖਅਧਿਆਪਕਾ ਕੁਲਵੰਤ ਕੌਰ ਸੰਧੂ ਦੀ ਅਗਵਾਈ ਵਿਚ ਕਰਵਾਏ ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਟ੍ਰੇਨਰ ਨਰੇਸ਼ ਪਠਾਣੀਆ ਨੇ ਵਿਦਿਆਰਥੀਆਂ ਨੂੰ ਸੀਪੀਆਰ, ਵਗਦੇ ਖੂਨ ਨੂੰ ਰੋਕਣ, ਬੇਹੋਸ਼ ਲੋਕਾਂ ਨੂੰ ਸੰਭਾਲਣ, ਨੱਕ ਚੋਂ ਲਹੂ ਨਿਕਲਣ, ਸਾਹ ਘੁੱਟਣ ਤੇ ਜਲਣ ਆਦਿ ਸਮੇਂ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਹਾਦਸਿਆਂ ਦੌਰਾਨ ਜਾਨਾਂ ਬਚਾਉਣ ਲਈ ਮੁੱਢਲੀ ਸਹਾਇਤਾ ਬਹੁਤ ਜ਼ਰੂਰੀ ਹੈ। ਮੁੱਖਅਧਿਆਪਕਾ ਕੁਲਵੰਤ ਕੌਰ ਸੰਧੂ ਨੇ ਰੈੱਡ ਕਰਾਸ ਸੁਸਾਇਟੀ ਤੋਂ ਪਹੁੰਚੀ ਟੀਮ ਦਾ ਧੰਨਵਾਦ ਕੀਤਾ।