ਮਨਰੇਗਾ ਤੇ ਬਿਜਲੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ
ਵਿਦਿਆਰਥੀ ਲੋਕ ਭਲਾਈ ਸੰਗਠਨ ਵੱਲੋਂ ਮਨਰੇਗਾ
Publish Date: Sun, 25 Jan 2026 06:13 PM (IST)
Updated Date: Mon, 26 Jan 2026 04:10 AM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਦੇਸ਼ ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ ਪੰਜਾਬ ਵੱਲੋਂ ਮਨਰੇਗਾ ਬਚਾਓ, ਬਿਜਲੀ ਮੀਟਰ ਐਕਟ 2025 ਕਾਨੂੰਨ ਰੱਦ ਕਰਵਾਉਣ, ਕਿਰਤ ਕਾਨੂੰਨਾਂ ਵਿੱਚ 12 ਘੰਟੇ ਕਾਨੂੰਨ ਰੱਦ ਕਰਵਾਉਣ ਲਈ ਤੇ ਹੋਰ ਮਜ਼ਦੂਰ/ਲੋਕ ਹਿੱਤ ਸੰਵਿਧਾਨਕ ਹੱਕੀ ਮੰਗਾਂ ਬਹਾਲ ਕਰਵਾਉਣ ਲਈ ਪਿੰਡ-ਪਿੰਡ ਲਾਮਬੰਦੀ ਤਹਿਤ ਪਿੰਡ ਸੇਖੂ ਵਿਖੇ ਪ੍ਰਦਰਸ਼ਨ ਕੀਤਾ ਗਿਆ। ਦੇਸ਼ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ ਵੱਲੋਂ ਵਾਟਰ ਵਰਕਸ ਵਿਚ ਮਜ਼ਦੂਰ ਪਰਿਵਾਰਾਂ ਨਾਲ ਗਰੀਬ ਹੱਕੀ ਮੰਗਾਂ ਤੇ ਮਨਰੇਗਾ ਕੰਮ ਬਹਾਲ ਤੇ ਨਵੇਂ ਜੀ ਰਾਮ ਜੀ ਕਾਨੂੰਨ ਰੱਦ ਕਰਵਾਉਣ ਦੇ ਲਈ ਐਕਸ਼ਨ ਕਮੇਟੀ ਤਿਆਰ ਕੀਤੀ ਗਈ। ਇਸ ਮੌਕੇ ਲਾਮਬੰਦੀ ਟੀਮ ਵੱਲੋਂ ਪਿੰਡ ਦੇ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਬਾਰੇ ਜਾਣਕਾਰੀ ਦੇ ਕੇ ਇਕੱਠੇ ਹੋਣ ਦਾ ਸੁਨੇਹਾ ਦਿੱਤਾ ਗਿਆ ਤਾਂ ਜੋ ਗਰੀਬ ਪਰਿਵਾਰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕਣ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸੰਵਿਧਾਨਿਕ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਵੱਡੇ ਪੱਧਰ ’ਤੇ ਦੇਸ਼ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ ਸੰਘਰਸ਼ ਸ਼ੁਰੂ ਕਰੇਗਾ।