ਗਹਿਣੇ ਤੇ ਨਕਦੀ ਚੋਰੀ ਕਰਨ ਵਾਲੀ ਨਾਮਜ਼ਦ
ਚਾਂਦੀ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਵਾਲੀ ਨਾਮਜ਼ਦ
Publish Date: Tue, 27 Jan 2026 05:35 PM (IST)
Updated Date: Wed, 28 Jan 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਘਰ ਵਿੱਚੋਂ ਚਾਂਦੀ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਕਰਨ ਦੇ ਦੋਸ਼ ਹੇਠ ਇੱਕ ਔਰਤ ਨੂੰ ਨਾਮਜਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਨਾਂ ਵਿੱਚ ਮੋਹਨ ਲਾਲ ਵਾਸੀ ਗੋਨਿਆਣਾ ਨੇ ਦੱਸਿਆ ਕਿ 25 ਜਨਵਰੀ ਨੂੰ ਮਨਿੰਦਰ ਕੌਰ ਵਾਸੀ ਜੈਤੋ ਰੋਡ ਗੋਨਿਆਣਾ ਉਨ੍ਹਾਂ ਦੇ ਘਰੋਂ ਚਾਂਦੀ ਦੀਆਂ ਝਾਂਜਰਾਂ ਤੇ 6000 ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਈ। ਥਾਣਾ ਨੇਹੀਆਂਵਾਲਾ ਪੁਲਿਸ ਨੇ ਮੁਲਜਮ ਔਰਤ ਖ਼ਿਲਾਫ਼ ਕੇਸ ਦਰਜ ਕਰਕੇ ਇਸਦੀ ਭਾਲ ਸ਼ੁਰੂ ਕਰ ਦਿੱਤੀ ਹੈ।