1.5 ਕਰੋੜ ਦੀ ਲਾਗਤ ਨਾਲ ਹੋਵੇਗਾ ਸੜਕ ਦਾ ਉਦਘਾਟਨ
1.5 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦਾ ਉਦਘਾਟਨ, ਮੇਅਰ ਮਹਿਤਾ ਨੇ ਕਿਹਾ ਵਿਕਾਸ ਹੈ ਸਾਡੀ ਤਰਜੀਹ
Publish Date: Tue, 27 Jan 2026 05:41 PM (IST)
Updated Date: Wed, 28 Jan 2026 04:05 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਦੇ ਸਰਵਪੱਖੀ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 50 ਦੇ ਕੋਠੇ ਕਾਮੇਕੇ ਵਿਖੇ ਲਗਭਗ 1.5 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਦਾ ਰਸਮੀ ਉਦਘਾਟਨ ਕੀਤਾ। ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 50 ਦੇ ਇੰਚਾਰਜ ਸੁਖਦੇਵ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਵਿੱਚ ਕੌਂਸਲਰ ਮਲਕੀਤ ਸਿੰਘ ਗਿੱਲ, ਜਲੰਧਰ ਸਿੰਘ ਮੱਖਣ, ਜੇਈ ਪਵਨ ਕੁਮਾਰ, ਮਨਜੀਤ ਸਿੰਘ, ਕਰਮ ਸਿੰਘ, ਧਰਮ ਸਿੰਘ,ਜਗਜੀਤ ਸਿੰਘ, ਗੁਰਮੀਤ ਸਿੰਘ, ਇਕਬਾਲ ਸਿੰਘ, ਪਿੰਕੂ ਗਰੋਵਰ, ਹਰਭਗਵਾਨ ਸਿੰਘ, ਲਕਸ਼ਮੀ ਨਾਰਾਇਣ, ਮੰਦਰ ਸਿੰਘ, ਭਿੰਦਰ ਸਿੰਘ, ਮੱਖਣ ਸਿੰਘ, ਯੁੱਧਵੀਰ ਸਿੰਘ, ਗੁਰਜੀਤ ਸਿੰਘ, ਹੈਪੀ, ਵਿਜੇ, ਸੁਖਦੀਪ ਸਿੰਘ, ਭੋਲਾ ਸਿੰਘ, ਅਰਸ਼ ਸਿੰਘ, ਸੰਦੀਪ ਕੁਮਾਰ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਵਾਰਡ-50 ਦੇ ਕੋਠੇ ਕਾਮੇਕੇ ਇਲਾਕੇ ਵਿਚ ਇਹ ਸੜਕ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਉਨ੍ਹਾਂ ਕਿਹਾ, ਮੈਨੂੰ ਅੱਜ ਇਸ ਕੰਮ ਦਾ ਉਦਘਾਟਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ, ਕਿਉਂਕਿ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਇਹ ਸੜਕ ਇਲਾਕੇ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਬਠਿੰਡਾ ਸ਼ਹਿਰ ਦਾ ਹਰ ਵਾਰਡ ਵਿਕਾਸ ਦੀ ਮੁੱਖ ਧਾਰਾ ਨਾਲ ਜੁੜਿਆ ਹੋਵੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਸੰਘਰਸ਼ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਮਾਨ ਸਰਕਾਰ ਜਨਤਕ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹਨ। ਅਸੀਂ ਕਿਸੇ ਵੀ ਵਿਕਾਸ ਪ੍ਰੋਜੈਕਟ ਨੂੰ ਅਣਗੌਲਿਆ ਨਹੀਂ ਕਰਾਂਗੇ। ਹਰ ਨਾਗਰਿਕ ਨੂੰ ਸੜਕਾਂ, ਪਾਣੀ, ਸੀਵਰੇਜ ਤੇ ਸੈਨੀਟੇਸ਼ਨ ਵਰਗੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਵਚਨਬੱਧਤਾ ਹੈ। ਮੇਅਰ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਜਨਤਾ ਨੂੰ ਜਲਦ ਤੋਂ ਜਲਦ ਲਾਭ ਮਿਲ ਸਕੇ।