- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁੱਟਮਾਰ ਦੇ ਵੱਖ ਵਖ ਮਾਮਲਿਆਂ ਵਿੱਚ 36 ਵਿਅਕਤੀਆਂ ਖਿਲਾਫ ਕੇਸ ਦਰਜ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ਵਿੱਚ 36 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਮਨੀਸ਼ ਕੁਮਾਰ ਅਰੋੜਾ ਵਾਸੀ ਪ੍ਰਤਾਪ ਨਗਰ ਬਠਿੰਡਾ ਨੇ ਦੱਸਿਆ ਕਿ 25 ਜਨਵਰੀ ਸ਼ਾਮ 4 ਵਜੇ ਦੇ ਕਰੀਬ ਅੰਕੁਰ ਚੋਪੜਾ ਆਪਣੇ ਸੱਤ ਅਣਪਛਾਤੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਦਾਖਲ ਹੋਇਆ ਅਤੇ ਕੁੱਟਮਾਰ ਕਰਕੇ ਸੱਟਾਂ ਮਾਰੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਅੱਠ ਮੁਲਜਮਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਹੀ ਥਾਣਾ ਫੂਲ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਗੁਰਸੇਵਕ ਸਿੰਘ ਵਾਸੀ ਪਿੰਡ ਘੰਡਾਬੰਨਾ ਨੇ ਦੱਸਿਆ ਕਿ ਕਰਮਜੀਤ ਸਿੰਘ ਵਾਸੀ ਘੰਡਾਬੰਨਾ, ਹਾਕਮ ਸਿੰਘ, ਨਛੱਤਰ ਸਿੰਘ, ਭੋਲਾ ਸਿੰਘ ਅਤੇ ਜੰਟਾ ਸਿੰਘ ਵਾਸੀਆਨ ਪਿੰਡ ਤਪਾ ਜ਼ਿਲ੍ਹਾ ਬਰਨਾਲਾ ਉਸਦੇ ਘਰ ਦਾਖਲ ਹੋਏ ਅਤੇ ਕੁੱਟਮਾਰ ਕਰਕੇ ਉਸਨੂੰ ਜਖਮੀ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਹਥਿਆਰਾਂ ਨਾਲ ਲੈਸ ਮੁਲਜਮਾਂ ਨੇ ਉਸਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਕੁੱਟਮਾਰ ਦਾ ਕਾਰਨ ਉਸਨੇ ਜਮੀਨੀ ਝਗੜਾ ਦੱਸਿਆ ਹੈ। ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੂੰ ਦਰਜ ਕਰਵਾਇਆ ਬਿਆਨਾਂ ਵਿੱਚ ਰੁਪਿੰਦਰ ਸਿੰਘ ਵਾਸੀ ਫੂਸ ਮੰਡੀ ਨੇ ਦੱਸਿਆ ਕਿ ਸਾਥੀ ਵਾਸੀ ਪਿੰਡ ਰੁਲਦੂਵਾਲਾ, ਰਿਤਨਦੀਪ ਸਿੰਘ ਵਾਸੀ ਜੱਸੀ ਪੌ ਵਾਲੀ ਆਪਣੇ 13 ਅਣਪਛਾਤੇ ਸਾਥੀਆਂ ਸਮੇਤ ਆਇਆ ਤੇ ਉਸ ਦੀ ਤੇ ਉਸਦੇ ਦੋਸਤ ਸੁਖਦੀਪ ਸਿੰਘ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਥਾਣਾ ਕੈਂਟ ਬਠਿੰਡਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ 15 ਮੁਲਜਮਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਬਸ਼ੀਰ ਮੁਹੰਮਦ ਨੇ ਦੱਸਿਆ ਕਿ ਉਹ ਆਪਣੇ ਚਾਚੇ ਦੇ ਲੜਕੇ ਅਸ਼ੀਦ ਖਾਨ ਨਾਲ ਰੋੜੀ ਰੋਡ ’ਤੇ ਨਵੇਂ ਪਿੰਡ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਦੋ ਕਾਰਾਂ ਨੰਬਰ ਪੀਬੀ 70 ਏ 7199 ਕਰੂਜ ਰੰਗ ਸਿਲਵਰ ਅਤੇ ਸਕੋਡਾ ਕਾਰ ਨੰਬਰ ਐਚਆਰ 20 ਜੈਡ 5902 ਤੇ ਸਵਾਰ ਹੋ ਕੇ ਆਏ ਅੱਧੀ ਦਰਜਨ ਮੁਲਜਮਾਂ ਨੇ ਉਸ ਨੂੰ ਘੇਰ ਲਿਆ। ਉਸਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਕਾਰ ਤੋਂ ਬਾਹਰ ਕੱਢ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਿਸ ਕਾਰਨ ਉਹ ਜਖਮੀ ਹੋ ਗਿਆ। ਥਾਣਾ ਤਲਵੰਡੀ ਸਾਬੋ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜਮਾਂ ਧਰਮਪ੍ਰੀਤ ਸਿੰਘ, ਜਸ਼ਨ ਸਿੰਘ, ਲਵਦੀਪ ਸਿੰਘ ਵਾਸੀਆਨ ਪਿੰਡ ਮੌੜ ਕਲਾਂ, ਪਵਨ ਕੁਮਾਰ ਵਾਸੀ ਤਲਵੰਡੀ ਸਾਬੋ ਸਮੇਤ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।