ਬੀਆਰਸੀ ਸਕੂਲ ‘ਚ ਮਨਾਇਆ ਗਣਤੰਤਰ ਦਿਵਸ
ਬੀਆਰਸੀ ਸਕੂਲ ‘ਚ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 06:41 PM (IST)
Updated Date: Wed, 28 Jan 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : 26 ਜਨਵਰੀ ਦਾ ਦਿਨ ਭਾਰਤ ਦੇਸ਼ ਲਈ ਬਹੁਤ ਅਹਿਮ ਦਿਨ ਮੰਨਿਆ ਜਾਂਦਾ ਹੈ, ਇਸ ਦਿਨ ਭਾਰਤੀ ਸੰਵਿਧਾਨ ਲਾਗੂ ਹੋਇਆ ਸੀ। ਪੂਰੇ ਭਾਰਤ ਦੇ ਸਕੂਲਾਂ, ਕਾਲਜਾਂ ਵਿੱਚ ਇਸ ਦਿਨ ਗਣਤੰਤਰ ਦਿਵਸ ਸਮਾਗਮ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਹੀ ਬੀ.ਆਰ.ਸੀ.ਕਾਨਵੈਂਟ ਸਕੂਲ ਸਮਾਧ ਭਾਈ ਵਿੱਚ ਵੀ ਗਣਤੰਤਰ ਦਿਵਸ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਕਿਰਨ ਰਾਣੀ ਵੱਲੋਂ ਨਿਭਾਈ ਗਈ। ਝੰਡਾ ਲਹਿਰਾਉਣ ਸਮੇਂ ਵਿਦਿਆਰਥੀਆਂ ਵੱਲੋਂ ਰਾਸ਼ਟਰ ਗੀਤ ਗਾਇਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਛੋਟੇ-ਛੋਟੇ ਬੱਚੇ ਰੰਗ-ਬਿਰੰਗੇ ਕੱਪੜਿਆਂ ਵਿੱਚ ਬਹੁਤ ਸੋਹਣੇ ਲੱਗ ਰਹੇ ਸਨ। ਵਿਦਿਆਰਥੀਆ ਨੇ ਵੱਖ-ਵੱਖ ਚਿੱਤਰ ਬਣਾਉਣ ਦੇ ਮੁਕਾਬਲੇ ਵਿੱਚ ਹਿੱਸਾ ਲਿਆ। ਸਮੇਂ ਸਕੂਲ ਮੈਨੇਜਿੰਗ ਡਾਇਰੈਕਟਰ ਸ਼੍ਰੀ ਜਗਜੀਤ ਸਿੰਘ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਕਿਰਨ ਰਾਣੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਸੰਵਿਧਾਨ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਨੇ ਤਿਆਰ ਕੀਤਾ ਸੀ। ਇਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਇਸ ਕਰਕੇ ਅੱਜ ਦੇ ਦਿਨ ਹਰ ਸਾਲ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।