ਗਣਤੰਤਰ ਦਿਵਸ ’ਤੇ ਰੰਗਾਰੰਗ ਪ੍ਰੋਗਰਾਮ ਪੇਸ਼
ਸ੍ਰੀ ਗੁਰੂ ਹਰਗੋਬਿੰਦ ਸਕੂਲ ਨਥਾਣਾ ’ਚ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 06:52 PM (IST)
Updated Date: Wed, 28 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਥਾਣਾ : ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਮੈਡਮ ਜੋਤੀ ਸ਼ਰਮਾ ਅਤੇ ਚੇਅਰਮੈਨ ਸੁਖਜਿੰਦਰ ਸਿੰਘ ਅਤੇ ਮੈਡਮ ਵੀਰਪਾਲ ਕੌਰ ਸਿੱਧੂ ਦੁਆਰਾ ਤਿਰੰਗਾ ਲਹਿਰਾਉਣ ਦੀ ਰਸਮ ਅਤੇ ਰਾਸ਼ਟਰੀ ਗਾਇਨ ਨਾਲ ਕੀਤੀ ਗਈ। ਜਿਸ ਨਾਲ ਸਾਰਾ ਵਾਤਾਵਰਣ ਦੇਸ਼ ਭਗਤੀ ਨਾਲ ਗੂੰਜ ਉੱਠਿਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਗੀਤ, ਨਾਚ, ਭਾਸ਼ਣ ਅਤੇ ਨਾਟਿਕਾਵਾਂ ਪੇਸ਼ ਕੀਤੀਆਂ, ਜਿਨ੍ਹਾਂ ਰਾਹੀਂ ਭਾਰਤੀ ਸੰਵਿਧਾਨ ਵਿੱਚ ਨਿਹਿਤ ਮੁੱਲਾਂ ਸੁਤੰਤਰਤਾ, ਲੋਕਤੰਤਰ ਅਤੇ ਏਕਤਾ ਦਾ ਸੁਨੇਹਾ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਨੇ ਆਪਣੇ ਸੰਬੋਧਨ ਵਿੱਚ ਸੰਵਿਧਾਨ ਦੀ ਮਹੱਤਤਾ ਉਤੇ ਰੌਸ਼ਨੀ ਪਾਈ ਅਤੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਸੱਚੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦੇਸ਼ ਦੇ ਅਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਵੀ ਯਾਦ ਕੀਤਾ ਗਿਆ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਦੇਸ਼ ਪ੍ਰਤੀ ਪਿਆਰ ਅਤੇ ਫ਼ਰਜ਼ਭਾਵਨਾ ਨਾਲ ਭਰਪੂਰ ਹੋ ਕੇ ਇਸ ਸਮਾਰੋਹ ਵਿੱਚ ਭਾਗ ਲਿਆ।