ਸੜਕ ਹਾਦਸਿਆਂ ’ਚ ਦੋ ਜ਼ਖ਼ਮੀ
ਸੜਕ ਹਾਦਸਿਆਂ ਵਿਚ ਦੋ ਜ਼ਖਮੀ
Publish Date: Tue, 27 Jan 2026 07:11 PM (IST)
Updated Date: Wed, 28 Jan 2026 04:11 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਅੰਦਰ ਹੋਏ ਦੋ ਸੜਕ ਹਾਦਸਿਆਂ ’ਚ ਦੋ ਵਿਅਕਤੀ ਜ਼ਖਮੀ ਹੋ ਗਏੇ। ਜਾਣਕਾਰੀ ਅਨੁਸਾਰ ਗਣਪਤੀ ਇਨਕਲੇਵ ਨੇੜੇ ਇਕ ਕਾਰ ਦੀ ਟੱਕਰ ਕਾਰਨ ਬਾਈਕ ਚਾਲਕ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ-ਸੇਵੀ ਸੰਸਥਾ ਦੇ ਨੌਜਵਾਨ ਵੈੱਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਆਕਾਸ਼ ਗਰਗ ਤੇ ਸੁਮਿਤ ਮਹੇਸ਼ਵਰੀ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਕੁਲਦੀਪ ਸਿੰਘ (38 ਸਾਲ) ਪੁੱਤਰ ਦਰਸ਼ਨ ਸਿੰਘ, ਨਿਵਾਸੀ ਪਿੰਡ ਜੱਸੀ ਪੌ ਵਾਲੀ ਵਜੋਂ ਹੋਈ ਹੈ। ਸਾਹਿਬਜ਼ਾਦਾ ਅਜੀਤ ਸਿੰਘ ਚੌਕ ’ਤੇ ਇਕ ਬਾਈਕ ਚਾਲਕ ਸਵਿੱਗੀ ਰਾਈਡਰ ਨੌਜਵਾਨ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਆਕਾਸ਼ ਗਰਗ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ’ਚ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਆਸ਼ੀਸ਼ ਕੁਮਾਰ ਪੁੱਤਰ ਰਾਕੇਸ਼ ਕੁਮਾਰ, ਨਿਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ।