ਪ੍ਰਿੰਸੀਪਲ ਕਾਵਿਆ ਨੇ ਗਣਤੰਤਰ ਦਿਵਸ ਦਾ ਦੱਸਿਆ ਮਹੱਤਵ
ਗਲੋਬਲ ਡਿਸਕਵਰੀ ਸਕੂਲ ਵਿੱਚ ਮਨਾਇਆ ਗਣਤੰਤਰ ਦਿਵਸ
Publish Date: Tue, 27 Jan 2026 07:22 PM (IST)
Updated Date: Wed, 28 Jan 2026 04:11 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ : ਰਾਮਪੁਰਾ ਫੂਲ : ਸਰਾਫ਼ ਐਜੂਬੀਕਨਜ ਗਲੋਬਲ ਡਿਸਕਵਰੀ ਸਕੂਲ ’ਚ ਸਕੂਲ ਦੀ ਪ੍ਰਿੰਸੀਪਲ ਦੀ ਅਗਵਾਈ ਹੇਠ ਗਣਤੰਤਰ ਦਿਵਸ ਸਮਾਰੋਹ ਖੁਸ਼ੀ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕ, ਪ੍ਰਿੰਸੀਪਲ ਅਤੇ ਕੋਆਰਡੀਨੇਟਰ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਦੇਸ਼ ਭਗਤੀ ਗੀਤ “ਭਾਰਤ ਦੇਸ਼ ਹੈ ਮੇਰਾ”, “ਮੇਰਾ ਮੁਲਕ ਮੇਰਾ ਦੇਸ਼” ਅਤੇ “ਵੰਦੇ ਮਾਤਰਮ” ਨੇ ਪੂਰੇ ਵਾਤਾਵਰਨ ਨੂੰ ਦੇਸ਼ਪ੍ਰੇਮ ਨਾਲ ਭਰ ਦਿੱਤਾ। ਵਿਦਿਆਰਥੀਆਂ ਨੇ ਰੋਲ ਪਲੇਅ ਤੇ ਕੋਰੀਓਗ੍ਰਾਫੀ ਰਾਹੀਂ ਸ਼ਹੀਦ ਭਗਤ ਸਿੰਘ ਦੀਆਂ ਦੇਸ਼ ਭਗਤੀ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ, ਜਿਸ ਨਾਲ ਭਾਰਤ ਦੀ ਏਕਤਾ, ਅਖੰਡਤਾ ਅਤੇ ਸਾਂਸਕ੍ਰਿਤਿਕ ਵਿਭਿੰਨਤਾ ਦਾ ਸੁਨੇਹਾ ਮਿਲਿਆ। ਇਸ ਮੌਕੇ ਪ੍ਰਿੰਸੀਪਲ ਕਾਵਿਆ ਅਸੀਜਾ ਨੇ ਗਣਤੰਤਰ ਦਿਵਸ ਦੇ ਮਹੱਤਵ ‘ਤੇ ਪ੍ਰਕਾਸ਼ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਵਿਧਾਨ ਪ੍ਰਤੀ ਸਚੇਤ ਰਹਿਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ। ਸਕੂਲ ਦੇ ਚੇਅਰਮੈਨ ਕਮਲੇਸ਼ ਸਰਾਫ਼ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮਹੱਤਵ ਬਾਰੇ ਦੱਸਦੇ ਹੋਏ ਅਨੁਸ਼ਾਸਨ, ਮਿਹਨਤ ਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।