ਪੀਐੱਮ ਸ਼੍ਰੀ ਸਕੂਲ ਭੁੱਚੋ ਮੰਡੀ ’ਚ ਮਨਾਇਆ ਗਣਤੰਤਰ ਦਿਵਸ
ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਮਨਾਇਆ ਗਣਤੰਤਰ ਦਿਵਸ
Publish Date: Tue, 27 Jan 2026 08:34 PM (IST)
Updated Date: Wed, 28 Jan 2026 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ )ਵਿਖੇ 77 ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਕੌਮੀ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਦੀ ਗੂੰਜ ਨਾਲ ਮਾਹੌਲ ਦੇਸ਼ ਭਗਤੀ ਦੇ ਰੰਗਾਂ ਵਿਚ ਰੰਗ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ, ਦੇਸ਼ ਭਗਤੀ ਦੇ ਗੀਤ ਤੇ ਪੇਸ਼ ਕਰ ਕੇ ਸਭਨਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਵੇਖਣ ਵਾਲੀ ਸੀ, ਪ੍ਰੋਗਰਾਮ ਵੇਖ ਰਹੇ ਵਿਦਿਆਰਥੀਆਂ ਨੇ ਹੱਥਾਂ ਵਿਚ ਤਿਰੰਗਾ ਫੜਿਆ ਹੋਇਆ ਸੀ ਅਤੇ ਉਹ ਹਵਾ ਵਿਚ ਲਹਿਰਾ ਕੇ ਆਪਣੀ ਦੇਸ਼ ਭਗਤੀ ਦੀ ਭਾਵਨਾ ਦਰਸਾ ਰਹੇ ਸਨ। ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੇ ਪ੍ਰਤੀ ਵਫ਼ਾਦਾਰੀ ਨਿਭਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਮਨਾਉਣ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਫ਼ਰਜ਼ ਹੈ ਕਿ ਦੇਸ਼ ਦੇ ਵਿਕਾਸ ਲਈ ਇਸ ਦੀ ਆਜ਼ਾਦੀ ਨੂੰ ਬਣਾਏ ਰੱਖਣ ਲਈ ਇਮਾਨਦਾਰੀ ਦਾ ਸਬੂਤ ਦੇਈਏ ਤੇ ਹਰ ਵਿਦਿਆਰਥੀ ਦੇ ਵਿਚ ਦੇਸ਼ ਪ੍ਰੇਮ ਦੀ ਭਾਵਨਾ ਹੋਣੀ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਵਿਚ ਪਾਏ ਭਾਰਤੀਆਂ ਸਮੇਤ ਪੰਜਾਬੀਆਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।