ਵੱਖ-ਵੱਖ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ
ਵੱਖ ਵੱਖ ਘਟਨਾਵਾਂ ਵਿਚ ਦੋ ਵਿਅਕਤੀਆਂ ਦੀ ਮੌਤ
Publish Date: Wed, 28 Jan 2026 04:31 PM (IST)
Updated Date: Thu, 29 Jan 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ’ਚ ਦੋ ਵੱਖ-ਵੱਖ ਘਟਨਾਵਾਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ
ਬਠਿੰਡਾ ਮਾਨਸਾ ਰੋਡ ’ਤੇ ਪਿੰਡ ਗੁਲਾਬਗੜ੍ਹ ਵਿਚ ਦਿੱਲੀ ਰੇਲਵੇ ਲਾਈਨ ’ਤੇ ਇਕ ਵਿਅਕਤੀ ਦੀ ਰੇਲਗੱਡੀ ਹੇਠਾਂ ਆ ਕੇ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਤੇ ਜੀਆਰਪੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਵਿਕਰ ਸਿੰਘ ਵਾਸੀ ਧੰਸੋਖਾਨਾ ਵਜੋਂ ਹੋਈ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਦੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਇਸੇ ਤਰ੍ਹਾਂ ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 1 ’ਤੇ ਇਕ ਵਿਅਕਤੀ ਦੀ ਅਚਾਨਕ ਹਾਲਤ ਗੰਭੀਰ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ, ਉਥੇ ਡਿਊਟੀ ’ਤੇ ਮੌਜੂਦ ਡਾਕਟਰ ਨੇ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਲਾਭ ਸਿੰਘ ਵਾਸੀ ਨੇਹੀਆਂਵਾਲਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਵਿਅਕਤੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।