ਮਕਾਨ ’ਤੇ ਕਬਜ਼ਾ ਕਰਕੇ ਗਹਿਣੇ ਤੇ ਲੱਖਾਂ ਰੁਪਏ ਚੋਰੀ
ਮਕਾਨ ’ਤੇ ਕਬਜ਼ਾ ਕਰਕੇ 10 ਤੋਲੇ ਸੋਨੇ ਦੇ ਗਹਿਣੇ ਤੇ ਲੱਖਾਂ ਰੁਪਏ ਚੋਰੀ
Publish Date: Wed, 28 Jan 2026 04:45 PM (IST)
Updated Date: Thu, 29 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿਚ ਕਰੀਬ 21 ਵਿਅਕਤੀਆਂ ਨੇ ਇਕ ਮਕਾਨ ’ਤੇ ਕਬਜ਼ਾ ਕਰ ਕੇ 10 ਤੋਲੇ ਸੋਨੇ ਦੇ ਗਹਿਣੇ ਤੇ 28 ਹਜ਼ਾਰ ਦੀ ਨਕਦੀ ਚੋਰੀ ਕਰ ਲਈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਇਸ ਮਾਮਲੇ ’ਚ 21 ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਕੇ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਗੁਰਪ੍ਰੀਤ ਸਿੰਘ ਵਾਸੀ ਪਿੰਡ ਮਹਿਰਾਜ ਨੇ ਦੱਸਿਆ ਕਿ ਮੈਂਗਲ ਸਿੰਘ, ਮਨਜੀਤ ਸਿੰਘ, ਬਲਜੀਤ ਕੌਰ, ਜੋਤੀ ਕੌਰ ਵਾਸੀ ਪਿੰਡ ਮਹਿਰਾਜ ਆਪਣੇ 18 ਅਣਪਛਾਤੇ ਸਾਥੀਆਂ ਸਮੇਤ ਉਸ ਦੇ ਘਰ ਵਿਚ ਦਾਖਲ ਹੋਏ ਅਤੇ ਘਰ ਦਾ ਸਮਾਨ ਬਾਹਰ ਸੁੱਟ ਦਿੱਤਾ। ਪੀੜਤ ਨੇ ਦੱਸਿਆ ਕਿ ਮੁਲਜ਼ਮਾਂ ਨੇ ਲਲਕਾਰੇ ਮਾਰੇ ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਹਮਲਾਵਰ ਉਸ ਦੇ ਘਰੋਂ 10 ਤੋਲੇ ਸੋਨੇ ਦੇ ਗਹਿਣੇ ਤੇ 28 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਮੈਂਗਲ ਸਿੰਘ, ਉਸ ਦੀ ਪਤਨੀ ਬਲਜੀਤ ਕੌਰ ਅਤੇ ਮਨਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।