ਬੇਸਹਾਰਾ ਪਸ਼ੂ ਨਾਲ ਟਕਰਾਅ ਕੇ ਬਾਈਕ ਸਵਾਰ ਜ਼ਖ਼ਮੀ
ਅਵਾਰਾ ਪਸ਼ੂ ਨਾਲ ਟਕਰਾ ਕੇ ਮੋਟਰਸਾਈਕਲ ਸਵਾਰ ਜ਼ਖ਼ਮੀ
Publish Date: Wed, 28 Jan 2026 04:45 PM (IST)
Updated Date: Thu, 29 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਮੁਲਤਾਨੀਆ ਰਿੰਗ ਰੋਡ ’ਤੇ ਕਿਸਾਨ ਚੌਕ ਵਿਚ ਬੇਸਹਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਦਾ ਸੁਤੰਲਨ ਵਿਗੜ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਸੇਵਕ ਸਿੰਘ ਵਾਸੀ ਨੰਦਗੜ੍ਹ ਵਜੋਂ ਹੋਈ।