ਕੁੱਟਮਾਰ ਦੇ ਦੋਸ਼ ਹੇਠ ਤਿੰਨ ’ਤੇ ਕੇਸ
ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
Publish Date: Wed, 28 Jan 2026 04:51 PM (IST)
Updated Date: Thu, 29 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੁਲਿਸ ਨੇ ਕੁੱਟਮਾਰ ਦੇ ਦੋ ਵੱਖ ਵੱਖ ਮਾਮਲਿਆਂ ’ਚ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਟਫੱਤਾ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਜਗਤਾਰ ਸਿੰਘ ਵਾਸੀ ਪਿੰਡ ਚਨਾਰਥਲ ਨੇ ਦੱਸਿਆ ਕਿ ਪੁਰਾਣੇ ਝਗੜੇ ਕਾਰਨ ਜਸਵਿੰਦਰ ਸਿੰਘ ਵਾਸੀ ਪਿੰਡ ਚਨਾਰਥਲ ਨੇ ਲੋਹੇ ਦੇ ਕੜੇ ਨਾਲ ਉਸ ਦੇ ਸੱਟਾਂ ਮਾਰੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੂਜੇ ਪਾਸੇ ਥਾਣਾ ਸੰਗਤ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਮਨਦੀਪ ਕੌਰ ਵਾਸੀ ਸੰਗਤ ਕਲਾਂ ਨੇ ਦੱਸਿਆ ਕਿ ਰਣਪ੍ਰੀਤ ਸਿੰਘ ਤੇ ਹਰਿੰਦਰ ਸਿੰਘ ਵਾਸੀਆਨ ਸੰਗਤ ਕਲਾਂ ਉਸਦੇ ਘਰ ਦਾਖਲ ਹੋਏ ਅਤੇ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ। ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜਮਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।