33 ਗ੍ਰਾਮ ਹੈਰੋਇਨ ਸਣੇ ਪੰਜ ਕਾਬੂ
33 ਗ੍ਰਾਮ ਹੈਰੋਇਨ ਸਮੇਤ ਪੰਜ ਵਿਅਕਤੀ ਗ੍ਰਿਫਤਾਰ
Publish Date: Wed, 28 Jan 2026 05:12 PM (IST)
Updated Date: Thu, 29 Jan 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਪੰਜ ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੇ ਭਾਗੂ ਰੋਡ ’ਤੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਰਕੇਸ਼ ਕੁਮਾਰ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਇਕ ਔਰਤ ਨੂੰ ਨਰੂਆਣਾ ਬੀੜ ਰੋਡ ਤੋਂ 12 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਦੀ ਪਛਾਣ ਬਿਮਲਾ ਕੌਰ ਵਾਸੀ ਬੀੜ ਤਲਾਬ ਬਸਤੀ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਪਿੰਡ ਕੋਟਫੱਤਾ ਤੋਂ ਸੋਨੀ ਅਤੇ ਬਿੱਟੂ ਸਿੰਘ ਵਾਸੀ ਰਾਮਪੁਰਾ ਨੂੰ 7 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਜਦੋਂਕਿ ਥਾਣਾ ਕੋਟਫੱਤਾ ਦੀ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਕੋਟਭਾਰਾ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।