ਕੋਟਫੱਤਾ ’ਚ ਗਣਤੰਤਰ ਦਿਵਸ ਮਨਾਇਆ
ਕੋਟਫੱਤਾ ਵਿਖੇ ਗਣਤੰਤਰ ਦਿਵਸ ਮਨਾਇਆ
Publish Date: Thu, 29 Jan 2026 04:23 PM (IST)
Updated Date: Thu, 29 Jan 2026 04:25 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ
ਕੋਟਫੱਤਾ : ਗਣਤੰਤਰ ਦਿਵਸ ਦੇ ਪਾਵਨ ਮੌਕੇ ਨਗਰ ਕੌਂਸਲ ਕੋਟਫੱਤਾ ਵਿਖੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨਗਰ ਕੌਂਸਲ ਦੀ ਪ੍ਰਧਾਨ ਪਰਮਜੀਤ ਕੌਰ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਉਪਰੰਤ ਪੁਲਿਸ ਥਾਣਾ ਕੋਟਫੱਤਾ ਦੀ ਪੁਲਿਸ ਟੀਮ ਨੇ ਸਹਾਇਕ ਥਾਣੇਦਾਰ ਦੀ ਅਗਵਾਈ ਹੇਠ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਅਤੇ ਮਾਲਵਾ ਵੈਸਟ ਜ਼ੋਨ ਦੇ ਸੂਬਾ ਸਕੱਤਰ ਪਰਮਜੀਤ ਕੋਟਫੱਤਾ ਦੀ ਅਗਵਾਈ ਹੇਠ ਐੱਮਸੀ ਫੰਡਾਂ ਵਿੱਚੋਂ ਸੀਵਰੇਜ ਦੀ ਸਫ਼ਾਈ ਲਈ ਖਰੀਦੇ ਗਏ ਨਵੇਂ ਟਰੈਕਟਰ ਨੂੰ ਨਗਰ ਕੌਂਸਲ ਦੇ ਮੁਲਾਜ਼ਮਾਂ ਦੇ ਸਪੁਰਦ ਕੀਤਾ ਗਿਆ। ਇਸ ਦੇ ਨਾਲ ਹੀ ਸ਼ਹਿਰ ਦੇ ਵਿਕਾਸ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਪਤਵੰਤੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਨਗਰ ਕੌਂਸਲ ਨੂੰ ਜ਼ਮੀਨ ਦਾਨ ਕਰਨ ਵਾਲੇ ਸਰਬਜੀਤ ਸਿੰਘ, ਰਘਬੀਰ ਸਿੰਘ ਅਤੇ ਗੁਰਤੇਜ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਦੇ ਪਤੀ ਬਿਕਰਮ ਸਿੰਘ, ਮੀਤ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਕੌਂਸਲਰ ਗੁਰਮੇਲ ਸਿੰਘ, ਅਜੈਬ ਸਿੰਘ, ਸੁਖਬੀਰ ਸਿੰਘ, ਗੁਰਮੀਤ ਕੌਰ, ਜਰਨੈਲ ਸਿੰਘ, ‘ਆਪ’ ਆਗੂ ਜਸਕਰਨ ਸਿੰਘ ਸੰਧੂ, ਐੱਮਸੀ ਇਕਬਾਲ ਸਿੰਘ, ਅਜਮੇਰ ਸਿੰਘ, ਮੱਖਣ ਸਿੰਘ ਮਹੰਤ, ਨਛੱਤਰ ਸਿੰਘ, ਸਿਕੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਸਮੇਤ ਕਈ ਪਤਵੰਤੇ ਵਿਅਕਤੀ ਆਦਿ ਹਾਜ਼ਰ ਸਨ।