ਖ਼ਾਲਸਾ ਕਾਲਜ ’ਚ ਆਨਲਾਈਨ ਐਕਸਟੈਂਸ਼ਨ ਲੈਕਚਰ ਕਰਵਾਇਆ
ਖ਼ਾਲਸਾ ਕਾਲਜ ‘ਚ ਆਨਲਾਈਨ ਐਕਸਟੈਂਸ਼ਨ ਲੈਕਚਰ ਕਰਵਾਇਆ
Publish Date: Thu, 29 Jan 2026 04:33 PM (IST)
Updated Date: Thu, 29 Jan 2026 04:34 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪ੍ਰਿੰਸੀਪਲਾ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਕਰੀਅਰ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਪਲੇਸਮੈਂਟ ਸੈੱਲ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਸਿਵਲ ਸੇਵਾਵਾਂ ਵਿਚ ਸੰਚਾਰ ਹੁਨਰ ਤੇ ਆਨਲਾਈਨ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿਚ ਮੁੱਖ ਬੁਲਾਰੇ ਦੀ ਭੂਮਿਕਾ ਡਾ. ਦਿਵਿਆ ਜੋਤੀ ਅਸਿਸਟੈਂਟ ਪ੍ਰੋਫੈਸਰ ਇਨ ਫਿਜਿਕਸ ਡਿਪਾਰਟਮੈਂਟ ਯੂਨੀਵਰਸਿਟੀ ਕਾਲਜ ਜੈਤੋ ਨੇ ਨਿਭਾਈ। ਇਸ ਲੈਕਚਰ ਦੌਰਾਨ ਦਿਵਿਆ ਜੋਤੀ ਨੇ ਦੱਸਿਆ ਕਿ ਇੰਟਰਵਿਊ ਦੌਰਾਨ ਵਿਦਿਆਰਥੀ ਦੀ ਬੋਲਚਾਲ ਆਤਮ ਵਿਸ਼ਵਾਸ ਅਤੇ ਗੱਲਬਾਤ ਕਰਨ ਦਾ ਢੰਗ ਉਸਦੀ ਚੋਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਨਾਲ ਹੀ ਉਨ੍ਹਾਂ ਨੇ ਇੰਟਰਵਿਊ ਦੌਰਾਨ ਸਾਫ ਅਤੇ ਸਪੱਸ਼ਟ ਬੋਲਚਾਲ ਅਤੇ ਆਤਮ ਵਿਸ਼ਵਾਸ ਆਦਿ ਗੁਣਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਦੱਸਿਆ ਕਿ ਅਸੀਂ ਆਪਣੀ ਕਮਿਊਨੀਕੇਸ਼ਨ ਸਕਿਲਜ਼ ’ਤੇ ਕੰਮ ਕਰ ਕੇ ਇੰਟਰਵਿਊ ਵਿਚ ਸਫਲਤਾ ਮੌਕੇ ਕਈ ਗੁਣਾ ਵਧਾ ਸਕਦੇ ਹਾਂ। ਇਸ ਲੈਕਚਰ ਵਿਚ ਵੱਖ-ਵੱਖ ਵਿਭਾਗਾਂ ਦੇ ਫਾਈਨਲ ਕਲਾਸਾਂ ਦੇ 35 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਮੈਡਮ ਤੋਂ ਸਵਾਲ ਪੁੱਛੇ ਗਏ, ਜਿਨ੍ਹਾਂ ਦਾ ਉਨ੍ਹਾਂ ਨੇ ਬਾਖੂਬੀ ਉੱਤਰ ਦਿੱਤਾ। ਇੰਗਲਿਸ਼ ਵਿਭਾਗ ਦੇ ਮੁਖੀ ਪ੍ਰੋਫੈਸਰ ਜਗਦੀਪ ਕੌਰ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਡੇ ਵਿਦਿਆਰਥੀਆਂ ਨੂੰ ਬਹੁਤ ਸੁਚੱਜੇ ਤਰੀਕੇ ਨਾਲ ਨੌਕਰੀ ਇੰਟਰਵਿਊ ਲਈ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਿਹਾ ਕਿ ਪਲੇਸਮੈਂਟ ਸੈਲ ਅਤੇ ਅੰਗਰੇਜ਼ੀ ਵਿਭਾਗ ਦਾ ਇਹ ਉਪਰਾਲਾ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਵੱਲੋਂ ਕਰਵਾਈ ਜਾਂਦੀ ਪਲੇਸਮੈਂਟ ਵਿਚ ਵਿਦਿਆਰਥੀਆਂ ਨੂੰ ਇੰਟਰਵਿਊਅਰ ਅੱਗੇ ਆਪਣੇ ਆਪ ਨੂੰ ਪੇਸ਼ ਕਰਨ ਵਿਚ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਇਸ ਸਰਗਰਮੀ ਦੌਰਾਨ ਕੰਪਿਊਟਰ ਵਿਭਾਗ ਦੇ ਪ੍ਰੋਫੈਸਰ ਵੀਰਪਾਲ ਕੌਰ, ਪ੍ਰੋਫੈਸਰ ਰੁਪਿੰਦਰ ਕੌਰ ਅਤੇ ਪ੍ਰੋਫੈਸਰ ਸੰਦੀਪ ਕੌਰ ਨੇ ਭਰਪੂਰ ਸਹਿਯੋਗ ਦਿੱਤਾ।