ਇੰਸਪੈਕਟਰ ਕੁਲਵੰਤ ਸਿੰਘ ਸੀਐੱਮ ਮੈਡਲ ਨਾਲ ਸਨਮਾਨਿਤ
ਕਾਊਟਰ ਇੰਟੈਲੀਜੈਂਸ ਦੇ ਇੰਸਪੈਕਟਰ ਕੁਲਵੰਤ ਸਿੰਘ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ
Publish Date: Thu, 29 Jan 2026 04:35 PM (IST)
Updated Date: Thu, 29 Jan 2026 04:37 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇੰਸਪੈਕਟਰ ਕੁਲਵੰਤ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਦੇ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਪ੍ਰਦਾਨ ਕੀਤਾ ਗਿਆ। ਇੰਸਪੈਕਟਰ ਕੁਲਵੰਤ ਸਿੰਘ ਜ਼ਿਲ੍ਹੇ ਦੇ ਕਸਬਾ ਨਥਾਣਾ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਕਾਊਂਟਰ ਇੰਟੈਲੀਜੈਂਸ ਮੁਕਤਸਰ ਸਾਹਿਬ ਵਜੋਂ ਤਾਇਨਾਤ ਹਨ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਬਠਿੰਡਾ ਰੇਂਜ ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੀ ਡਿਊਟੀ ਇਮਾਨਦਾਰੀ, ਸਮਰਪਣ ਅਤੇ ਨਿਸ਼ਠਾ ਨਾਲ ਨਿਭਾਈ। ਉਨ੍ਹਾਂ ਦੀ ਸਖ਼ਤ ਮਿਹਨਤ, ਡਿਊਟੀ ਪ੍ਰਤੀ ਵਚਨਬੱਧਤਾ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਵੱਡਾ ਸਨਮਾਨ ਦਿੱਤਾ ਗਿਆ। ਇੰਸਪੈਕਟਰ ਕੁਲਵੰਤ ਸਿੰਘ ਨੂੰ ਮਿਲੇ ਇਸ ਮੈਡਲ ਨਾਲ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ, ਸਗੋਂ ਪੂਰੇ ਪਿੰਡ ਨਥਾਣਾ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਪਿੰਡ ਵਾਸੀਆਂ ਅਤੇ ਸਾਥੀ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਇਹ ਸਨਮਾਨ ਨੌਜਵਾਨਾਂ ਲਈ ਪ੍ਰੇਰਨਾ ਹੈ ਅਤੇ ਸਾਬਤ ਕਰਦਾ ਹੈ ਕਿ ਸੱਚੀ ਲਗਨ ਅਤੇ ਇਮਾਨਦਾਰੀ ਨਾਲ ਕੀਤੀ ਡਿਊਟੀ ਦਾ ਫਲ ਜ਼ਰੂਰ ਮਿਲਦਾ ਹੈ। ਇਸ ਮੌਕੇ ਇੰਸਪੈਕਟਰ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਪੰਜਾਬ, ਉੱਚ ਅਧਿਕਾਰੀਆਂ ਅਤੇ ਆਪਣੇ ਸਾਥੀ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੀ ਜ਼ਿੰਮੇਵਾਰੀ ਵਧਾਉਂਦਾ ਹੈ ਅਤੇ ਉਹ ਅੱਗੇ ਵੀ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਲਈ ਪੂਰੀ ਨਿਸ਼ਠਾ ਨਾਲ ਸੇਵਾ ਕਰਦੇ ਰਹਿਣਗੇ।