ਨੰਗਲਾ ’ਚ 20 ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਪਿੰਡ ਨੰਗਲਾ ਵਿਖੇ 20 ਪਰਿਵਾਰ ਅਕਾਲੀ ਦਲ ਵਿਚ ਸ਼ਾਮਲ
Publish Date: Thu, 29 Jan 2026 04:41 PM (IST)
Updated Date: Thu, 29 Jan 2026 04:43 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਲਗਭਗ 20 ਪਰਿਵਾਰ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਲਵਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹੋਈ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਵੀਪ੍ਰੀਤ ਸਿੰਘ ਸਿੱਧੂ ਨੇ ਸ਼ਾਮਲ ਹੋਏ ਵਿਅਕਤੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਪਹਿਨਾ ਕੇ ਪਾਰਟੀ ਵਿਚ ਸ਼ਾਮਲ ਕੀਤਾ। ਸਿੱਧੂ ਨੇ ਨਵੇਂ ਮੈਂਬਰਾਂ ਨੂੰ ਯਕੀਨ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਵਰਕਰਾਂ ਨੂੰ ਬਣਦਾ ਮਾਨ-ਸਨਮਾਨ ਦਿੰਦਾ ਆਇਆ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪਿੰਡ ਨੰਗਲਾ ਵਿਚ ਵੱਡੀ ਗਿਣਤੀ ਵਿਚ ਪਰਿਵਾਰਾਂ ਦਾ ਅਕਾਲੀ ਦਲ ਨਾਲ ਜੁੜਣਾ ਆਉਣ ਵਾਲੇ ਸਮੇਂ ਵਿਚ ਹਲਕੇ ਦੀ ਰਾਜਨੀਤੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਮੌਕੇ ਸਰਪੰਚ ਬੂਟਾ ਸਿੰਘ ਲਾਲੇਆਣਾ, ਸਤਿੰਦਰਪਾਲ ਸਿੱਧੂ ਪ੍ਰਧਾਨ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ, ਹਰਤਵਾਲ ਸਿੰਘ ਸੁੱਖੀ ਨਿੱਜੀ ਸਹਾਇਕ, ਰਸ਼ਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਸ਼ੇਖਪੁਰਾ, ਨਿੰਮਾ ਬਰਾੜ ਬਹਿਮਨ, ਮਨਜੀਤ ਸਿੰਘ ਭਾਗੀਵਾਂਦਰ, ਅਮਨਦੀਪ ਟਾਂਡੀਆਂ ਤੋਂ ਇਲਾਵਾ ਅਕਾਲੀ ਵਰਕਰ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਵਧਾਈ ਦਿੱਤੀ।