ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲੇ ਦੋ ਗ੍ਰਿਫ਼ਤਾਰ, ਦੋ ਦੀ ਭਾਲ ਜਾਰੀ
ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲੇ ਦੋ ਗ੍ਰਿਫ਼ਤਾਰ, ਦੋ ਦੀ ਭਾਲ ਜਾਰੀ
Publish Date: Thu, 29 Jan 2026 04:44 PM (IST)
Updated Date: Thu, 29 Jan 2026 04:46 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਰਾਹਗੀਰਾਂ ਦੇ ਮੋਬਾਈਲ ਖੋਹਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਦੋ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਹੁਲ, ਹਰਪ੍ਰੀਤ ਕੁਮਾਰ ਵਾਸੀਆਨ ਗੁਰੂ ਨਾਨਕ ਨਗਰ ਬਠਿੰਡਾ, ਅਮਰ ਸਿੰਘ ਵਾਸੀ ਮੁਖਤਿਆਰ ਬਸਤੀ ਬਠਿੰਡਾ ਅਤੇ ਅੰਗਰੇਜ਼ ਸਿੰਘ ਵਾਸੀ ਪਿੰਡ ਬੀੜ ਤਲਾਬ ਰਾਹਗੀਰਾਂ ਦੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਜਾਂਦੇ ਹਨ। ਪੁਲਿਸ ਕੋਲ ਸੂਚਨਾ ਸੀ ਕਿ ਖੋਹੇ ਗਏ ਮੋਬਾਈਲਾਂ ਨੂੰ ਇਹ ਅੱਗੇ ਵੇਚ ਦਿੰਦੇ ਹਨ। ਇਸ ਤੋਂ ਬਾਅਦ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਲਈ ਪੁਲਿਸ ਪਾਰਟੀ ਨੇ ਪਟਾ ਮਾਰਕੀਟ ਨੇੜੇ ਰਾਹੁਲ ਅਤੇ ਅੰਗਰੇਜ਼ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂਕਿ ਅਮਰ ਸਿੰਘ ਅਤੇ ਅੰਗਰੇਜ਼ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਖੋਹ ਕੀਤਾ ਗਿਆ ਵੀਵੋ ਕੰਪਨੀ ਦਾ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਰਾਰ ਹੋਏ ਦੋਵਾਂ ਮੁਲਜ਼ਮਾਂ ਦੀ ਪੁਲਿਸ ਸਰਗਰਮੀ ਨਾਲ ਭਾਲ ਕਰ ਰਹੀ ਹੈ ਜਦੋਂ ਕਿ ਫੜੇ ਗਏ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।