ਨਸ਼ਾ ਸਮੱਗਲਿੰਗ ਦੇ ਦੋਸ਼ ’ਚ 7 ਜਣੇ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 7 ਜਣੇ ਕਾਬੂ
Publish Date: Thu, 29 Jan 2026 04:48 PM (IST)
Updated Date: Thu, 29 Jan 2026 04:49 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ਾ ਸਮੱਗਲਿੰਗ ਦੇ ਦੋਸ਼ ਵਿਚ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ ਨਸ਼ੇ ਦੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਧੋਬੀਆਣਾ ਬਸਤੀ ਵਿਚ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 53.72 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੋਨੂ ਵਾਸੀ ਪਿੰਡ ਨਵਾਂ, ਜ਼ਿਲ੍ਹਾ ਹਨੂੰਮਾਨਗੜ੍ਹ ਰਾਜਸਥਾਨ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਥਾਣਾ ਫੂਲ ਪੁਲਿਸ ਨੇ ਪਿੰਡ ਭਾਈਰੂਪਾ ਤੋਂ ਸਦੀਕ ਮੁਹੰਮਦ ਨੂੰ ਕਾਬੂ ਕਰ ਕੇ ਉਸ ਕੋਲੋਂ 5.82 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਰਾਮਪੁਰਾ ਸ਼ਹਿਰ ਤੋਂ ਮੁਲਜ਼ਮ ਹਰਜਿੰਦਰ ਸਿੰਘ ਨੂੰ 4.30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਕਰਾੜਵਾਲਾ ਤੋਂ ਮੁਲਜ਼ਮ ਧਰਮਿੰਦਰ ਸਿੰਘ ਨੂੰ 3 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ। ਥਾਣਾ ਤਲਵੰਡੀ ਸਾਬੋ ਪੁਲਿਸ ਮੁਲਜ਼ਮ ਲਖਵਿੰਦਰ ਸਿੰਘ ਨੂੰ 6.6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨੰਦਗੜ੍ਹ ਪੁਲਿਸ ਨੇ ਪਿੰਡ ਝੁੰਬਾ ਤੋਂ ਅਵਤਾਰ ਸਿੰਘ ਨੂੰ 6.20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸੰਗਤ ਪੁਲਿਸ ਨੇ ਪਿੰਡ ਫੱਲੜ ਤੋਂ ਸਿੰਧਬਾਜ਼ ਸਿੰਘ ਨੂੰ 40 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।