ਬੌਬੀ ਸਿੰਗਲਾ ਦੀ ਅਗਵਾਈ ’ਚ 18 ਪਰਿਵਾਰ ਭਾਜਪਾ ’ਚ ਸ਼ਾਮਲ
ਬੌਬੀ ਸਿੰਗਲਾ ਦੀ ਅਗਵਾਈ 'ਚ 18 ਪਰਿਵਾਰ ਭਾਜਪਾ ‘ਚ ਸ਼ਾਮਲ
Publish Date: Thu, 29 Jan 2026 05:01 PM (IST)
Updated Date: Thu, 29 Jan 2026 05:04 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸਥਾਨਕ ਸ਼ਹਿਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਭਾਜਪਾ ਸਰਕਲ ਭਗਤਾ ਭਾਈ ਦੇ ਪ੍ਰਧਾਨ ਬਵਲੇਸ ਕੁਮਾਰ ਬੌਬੀ ਸਿੰਗਲਾ ਦੀ ਅਗਵਾਈ ਹੇਠ ਸ਼ਹਿਰ ਦੇ 18 ਪਰਿਵਾਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਰਦੀਪ ਸਿੰਘ, ਸੁਖਮੰਦਰ ਸਿੰਘ, ਮੱਖਣ ਸਿੰਘ, ਰਾਜਪਾਲ ਸਿੰਘ, ਲਵਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੁਰਿੰਦਰ ਸਿੰਘ ਪੁੱਤਰ ਹਰੀ ਸਿੰਘ, ਬਿੰਦਰ ਸਿੰਘ, ਜਗਮੋਹਨ ਸਿੰਘ, ਲਾਭਾ ਸਿੰਘ, ਰੇਸ਼ਮ ਸਿੰਘ, ਜਸਵੀਰ ਸਿੰਘ, ਰਮਨਦੀਪ ਸਿੰਘ, ਸਤਵੀਰ ਸਿੰਘ ਜੱਗਾ, ਬਲਜੀਤ ਸਿੰਘ ਅਤੇ ਗੁਰਮੀਤ ਸਿੰਘ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਸਰਕਲ ਪ੍ਰਧਾਨ ਬਬਲੇਸ ਕੁਮਾਰ ਬੌਬੀ ਸਿੰਗਲਾ, ਵਾਈਸ ਪ੍ਰਧਾਨ ਸੁਖਚੈਨ ਸਿੰਘ ਧੁੰਨਾ, ਜਨਰਲ ਸੈਕਟਰੀ ਰਾਧੇ ਸ਼ਾਮ ਗੋਇਲ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਸਮੇਂ ਭਾਜਪਾ ਆਗੂ ਬੌਬੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿਚ ਆਉਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸਾਰੀਆਂ ਨਗਰ ਪੰਚਾਇਤ ਦੀ ਚੋਣ ਲਈ ਭਾਜਪਾ ਆਪਣੇ ਉਮੀਦਵਾਰ ਖੜੇ ਕਰੇਗੀ ਅਤੇ ਆਪਣੇ ਦਮ ’ਤੇ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਦੇਸ਼ ਦਾ ਹਰ ਵਰਗ ਬੇਹੱਦ ਖੁਸ਼ ਹੈ, ਜਿਸ ਕਰ ਕੇ ਆਏ ਦਿਨ ਆਪ ਮੁਹਾਰੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਵਰਗ ਦੀ ਭਲਾਈ ਲਈ ਕੋਸ਼ਿਸ਼ਾਂ ਕਰ ਰਹੀ ਹੈ। ਭਾਜਪਾ ਆਗੂ ਬੌਬੀ ਸਿੰਗਲਾ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ’ਚ ਤੇਜ਼ੀ ਨਾਲ ਮਜ਼ਬੂਤ ਹੋ ਰਹੀ ਹੈ, ਜਿਸ ਕਰ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭਾਜਪਾ ਪੰਜਾਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਭਾਜਪਾ ਆਗੂ ਸੁਖਚੈਨ ਸਿੰਘ ਧੁੰਨਾ, ਰਾਧੇ ਸਾਮ ਗੋਇਲ, ਓਮ ਪ੍ਰਕਾਸ, ਹਰਦੀਪ ਸਿੰਘ ਆਦਿ ਮੌਜੂਦ ਸਨ।