ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸਮਾਗਮ ’ਚ ਛੱਡੀ ਛਾਪ
ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਛੱਡੀ ਛਾਪ
Publish Date: Thu, 29 Jan 2026 05:07 PM (IST)
Updated Date: Thu, 29 Jan 2026 05:10 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ : ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਹਿੱਸਾ ਲੈ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਲੁੱਡੀ, ਗਿੱਧਾ ਅਤੇ ਭੰਗੜਾ ਦੀ ਸ਼ਾਨਦਾਰ ਪੇਸ਼ਕਾਰੀ ਕਰ ਕੇ ਦਰਸ਼ਕਾਂ ਦੀ ਖੂਬ ਵਾਹ-ਵਾਹ ਲੁੱਟੀ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ, ਜਿਸ ਨੂੰ ਸਕੂਲ ਲਈ ਮਾਣ ਵਾਲੀ ਉਪਲਬਧੀ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਕੂਲ ਵਿਚ ਸਕੂਲ ਦੇ ਚੇਅਰਮੈਨ ਭੂਸ਼ਣ ਬਾਂਸਲ ਅਤੇ ਪ੍ਰਧਾਨ ਗਗਨ ਬਾਂਸਲ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਸਕੂਲ ਪ੍ਰਿੰਸੀਪਲ ਗੀਤਾ ਪਿੱਲੇ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਦੇ ਸੱਭਿਆਚਾਰ ਅਤੇ ਮੁੱਲਾਂ ਨਾਲ ਜੋੜ ਕੇ ਰੱਖਣਾ ਸਕੂਲ ਦੀ ਪ੍ਰਥਮ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਲਈ ਸਕੂਲ ਪ੍ਰਬੰਧਨ ਹਮੇਸ਼ਾ ਯਤਨਸ਼ੀਲ ਰਹੇਗਾ।