ਗੋਰਾ ਸੋਨੀ ਭਾਜਪਾ ਓਬੀਸੀ ਵਿੰਗ ਦੇ ਪ੍ਰਧਾਨ ਨਿਯੁਕਤ
ਗੋਰਾ ਸੋਨੀ ਭਾਜਪਾ ਓਬੀਸੀ ਵਿੰਗ ਦੇ ਪ੍ਰਧਾਨ ਨਿਯੁਕਤ
Publish Date: Thu, 29 Jan 2026 05:15 PM (IST)
Updated Date: Thu, 29 Jan 2026 05:16 PM (IST)

- ਪੰਜਾਬ ਦੀ ਤਰੱਕੀ ਲਈ ਭਾਜਪਾ ਜ਼ਰੂਰੀ : ਗੁਰਪ੍ਰੀਤ ਮਲੂਕਾ ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ : ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਵਿਚ ਪਾਰਟੀ ਦੇ ਮੁੱਢਲੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਟੇਟ ਪੱਧਰ ਤੋਂ ਲੈ ਕੇ ਜ਼ਿਲ੍ਹਾ ਅਤੇ ਬੂਥ ਪੱਧਰ ਤਕ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਦਿਸ਼ਾ ਵਿਚ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਸਰਗਰਮ ਭੂਮਿਕਾ ਨਿਭਾ ਰਹੇ ਹਨ। ਇਸ ਕੜੀ ਤਹਿਤ ਮੌੜ ਵਿਖੇ ਗੋਰਾ ਸੋਨੀ ਨੂੰ ਭਾਜਪਾ ਦੇ ਓਬੀਸੀ ਮੋਰਚੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ ਬਰਾੜ ਅਤੇ ਖ਼ਜ਼ਾਨਚੀ ਜੀਵਨ ਗੁਪਤਾ ਵੱਲੋਂ ਗੋਰਾ ਸੋਨੀ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਭਾਜਪਾ ਵਿਚ ਮਿਹਨਤੀ ਵਰਕਰਾਂ ਨੂੰ ਹੀ ਅਹਿਮ ਅਹੁਦੇ ਦਿੱਤੇ ਜਾਂਦੇ ਹਨ ਅਤੇ ਹਰ ਵਰਕਰ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਨੀਤੀ ਸੇਵਾ, ਸਮਰਪਣ ਅਤੇ ਸੰਘਰਸ਼ ’ਤੇ ਆਧਾਰਿਤ ਹੈ। ਮਲੂਕਾ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਕਿਹਾ ਕਿ ਕਦੇ ਦੇਸ਼ ਦੇ ਮੋਹਰੀ ਰਾਜਾਂ ’ਚ ਰਿਹਾ। ਪੰਜਾਬ ਅੱਜ ਹੋਂਦ ਦੀ ਲੜਾਈ ਲੜ ਰਿਹਾ ਹੈ। ਸੂਬਾ ਆਰਥਿਕ ਪੱਖੋਂ ਲਗਾਤਾਰ ਪੱਛੜ ਰਿਹਾ ਹੈ। ਪੰਜਾਬ ਦੀ ਤਰੱਕੀ ਲਈ ਸਮੇਂ ਦੀਆਂ ਸਰਕਾਰਾਂ ਨੇ ਉਚਿਤ ਉਪਰਾਲੇ ਨਹੀਂ ਕੀਤੇ ਅਤੇ ਦੂਜੇ ਪਾਸੇ ਭਾਜਪਾ ਸ਼ਾਸ਼ਿਤ ਸੂਬੇ ਲਗਾਤਾਰ ਤਰੱਕੀ ਕਰ ਰਹੇ ਹਨ। ਮਲੂਕਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਭਾਜਪਾ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਾ ਚਾਹੀਦਾ ਹੈ। ਸੂਬੇ ਦੇ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਪੰਜਾਬ ਤਰੱਕੀ ਤੇ ਖੁਸ਼ਹਾਲੀ ਲਈ ਭਾਜਪਾ ਦੀ ਸਰਕਾਰ ਹੀ ਇੱਕੋ ਇੱਕ ਬਦਲ ਹੈ। ਇਸ ਮੌਕੇ ਕਿਸਾਨ ਮੋਰਚਾ ਪ੍ਰਧਾਨ ਬੂਟਾ ਭਾਈਰੂਪਾ, ਗੁਰਜੀਤ ਸਿੰਘ ਗੋਰਾ ਦਿਉਣ, ਯੂਥ ਮੋਰਚਾ ਪ੍ਰਧਾਨ ਜਸਪ੍ਰੀਤ ਜੱਸਾ ਭੁੱਚੋ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਗੋਰਾ ਸੋਨੀ ਨੂੰ ਵਧਾਈ ਦਿੱਤੀ।