ਦੁਕਾਨ ’ਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ
ਦੁਕਾਨ ’ਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ
Publish Date: Thu, 29 Jan 2026 05:24 PM (IST)
Updated Date: Thu, 29 Jan 2026 05:25 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨਥਾਣਾ ਦੀ ਪੁਲਿਸ ਨੇ ਦੁਕਾਨ ਵਿੱਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਬੂਟਾ ਸਿੰਘ ਵਾਸੀ ਗੁਰੂਸਰ ਮਹਿਰਾਜ ਨੇ ਦੱਸਿਆ ਕਿ ਉਹ ਬਿਜਲੀ ਦਾ ਕੰਮ ਕਰਦਾ ਹੈ। ਉਸ ਦੀ ਦੁਕਾਨ ਲਹਿਰਾ ਮੁਹੱਬਤ ਵਿਖੇ ਸਥਿਤ ਹੈ। ਪੀੜਤ ਨੇ ਦੱਸਿਆ ਕਿ 24 ਜਨਵਰੀ ਦੀ ਰਾਤ ਨੂੰ ਅਣਪਛਾਤੇ ਵਿਅਕਤੀ ਤਾਲੇ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ ਅਤੇ ਦੁਕਾਨ ਵਿੱਚੋਂ 12 ਮੋਟਰਾਂ, ਤਾਂਬੇ ਦੀ ਤਾਰ, ਕਾਪਰ ਸਕਰੈਪ ਚੋਰੀ ਕਰ ਕੇ ਲੈ ਗਏ। ਥਾਣਾ ਨਥਾਣਾ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।