ਕਾਰਾਂ ਦੀ ਟੱਕਰ ’ਚ ਇੱਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
ਕਾਰਾਂ ਦੀ ਟੱਕਰ ’ਚ ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
Publish Date: Thu, 29 Jan 2026 05:26 PM (IST)
Updated Date: Thu, 29 Jan 2026 05:28 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਬਠਿੰਡਾ ਮੁੱਖ ਸੜਕ ਮਾਰਗ ’ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਵਾਸੀ ਸਤਨਾਮ ਸਿੰਘ ਸੱਤਾ ਆਪਣੀ ਪਤਨੀ ਅਮਰਜੀਤ ਕੌਰ (51), ਪੁੱਤਰ ਅਮਨਦੀਪ ਸਿੰਘ ਅਤੇ ਧੀ ਮਨਜਿੰਦਰ ਕੌਰ ਸਮੇਤ ਆਪਣੀ ਮਾਈਕਰਾ ਕਾਰ ਰਾਹੀਂ ਫਿਰੋਜ਼ਪੁਰ ਵਿਖੇ ਰਿਸ਼ਤੇਦਾਰੀ ਵਿਚ ਵਿਆਹ ਸਮਾਗਮ ਲਈ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਪਿੰਡ ਜੀਵਨ ਸਿੰਘ ਵਾਲਾ ਦੇ ਲਸਾੜੇ ਡਰੇਨ ਕੋਲ ਪੁੱਜੀ ਤਾਂ ਅੱਗੇ ਤੋਂ ਆ ਰਹੀ ਤੇਜ਼ ਰਫ਼ਤਾਰ ਹੌਂਡਾ ਕਾਰ ਨਾਲ ਸੰਘਣੀ ਧੁੰਦ ਕਾਰਨ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਕਾਰਾਂ ਵਿਚ ਸਵਾਰ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਪਹਿਲਾਂ ਸਥਾਨਕ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ। ਹਾਲਤ ਨਾਜ਼ੁਕ ਹੋਣ ਕਰ ਕੇ ਸਾਰੇ ਜ਼ਖ਼ਮੀਆਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਅਮਰਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਵਿਚ ਅਮਨਦੀਪ ਸਿੰਘ, ਮਨਜਿੰਦਰ ਕੌਰ ਅਤੇ ਹੌਂਡਾ ਕਾਰ ਚਾਲਕ ਗੁਰਜੰਟ ਸਿੰਘ ਵਾਸੀ ਕੋਟਕਪੂਰਾ ਜ਼ੇਰੇ ਇਲਾਜ ਹਨ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।