ਦੇਸੀ ਪਿਸਤੌਲ ਤੇ ਦੋ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਦੇਸੀ ਪਿਸਤੌਲ ਤੇ ਦੋ ਕਾਰਤੂਸਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Publish Date: Thu, 29 Jan 2026 05:27 PM (IST)
Updated Date: Thu, 29 Jan 2026 05:28 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ 32 ਬੋਰ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਦੇ ਸਹਾਇਕ ਥਾਣੇਦਾਰ ਤਰਸੇਮ ਲਾਲ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰਜਿੰਦਰ ਕਾਲਜ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 32 ਬੋਰ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਬੱਬੂ ਸਿੰਘ ਵਾਸੀ ਪਿੰਡ ਮਹਿਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਤਰਸੇਮ ਲਾਲ ਨੇ ਦੱਸਿਆ ਕਿ ਮੁਲਜਮ ਬੱਬੂ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਪਿਸਤੌਲ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨਾਲ ਕਿਹੜੀ ਵਾਰਦਾਤ ਨੂੰ ਅੰਜਾਮ ਦੇਣਾ ਸੀ।